Site icon Punjab Mirror

Hemkund Sahib Yatra 2023: ਗੋਵਿੰਦ ਘਾਟ ਤੋਂ ਪਹਿਲੇ ਜਥੇ ਨੇ ਹੇਮਕੁੰਟ ਸਾਹਿਬ ਵੱਲ ਪਾਏ ਚਾਲੇ|ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗੋਬਿੰਦਘਾਟ ਤੋਂ ਰਵਾਨਾ ਹੋ ਰਿਹਾ ਹੈ। 

Hemkund Sahib Yatra 2023: ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਕੱਲ੍ਹ 20 ਮਈ ਨੂੰ ਖੁੱਲ੍ਹ ਰਹੇ ਹਨ।

Hemkund Sahib Yatra 2023: ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਕੱਲ੍ਹ 20 ਮਈ ਨੂੰ ਖੁੱਲ੍ਹ ਰਹੇ ਹਨ। ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗੋਬਿੰਦਘਾਟ ਤੋਂ ਰਵਾਨਾ ਹੋ ਰਿਹਾ ਹੈ। ਗੋਵਿੰਦ ਘਾਟ ਤੋਂ ਗੋਵਿੰਦ ਧਾਮ ਵਿਖੇ ਪਹੁੰਚ ਇੱਕ ਰਾਤ ਵਿਸ਼ਰਾਮ ਕਰਨ ਤੋਂ ਬਾਅਦ ਇਹ ਜੱਥਾ ਸਵੇਰੇ ਤੜਕਸਾਰ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਜਾਵੇਗਾ ਤੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਕੱਲ ਨੂੰ 10.30 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।

ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹਣ ਦੀ ਪ੍ਰਕਿਰਿਆ ਗੋਬਿੰਦਘਾਟ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਇੱਥੇ ਸ਼ਬਦ ਕੀਰਤਨ, ਅਰਦਾਸ ਉਪਰੰਤ ਹੁਕਮਨਾਮਾ ਲੈ ਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਹਜ਼ਾਰਾਂ ਸ਼ਰਧਾਲੂਆਂ ਦਾ ਜੱਥਾ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ ਹੈ। ਗੁਰਦੁਆਰਾ ਕਮੇਟੀ ਵੱਲੋਂ ਹੇਮਕੁੰਟ ਸਾਹਿਬ ਵਿਖੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਕਿਹਾ ਜਾਂਦਾ ਹੈ ਕਿ ਸਪਤ ਸ਼੍ਰਿੰਗਾ ਪਰਬਤ ਲੜੀ ਦੇ ਵਿਚਕਾਰ 4160 ਮੀਟਰ ਦੀ ਉਚਾਈ ‘ਤੇ ਸਥਿਤ, ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਤਪੱਸਿਆ ਕੀਤੀ। ਸਿੱਖ ਭਾਈਚਾਰੇ ਦੇ ਲੋਕ 19 ਕਿਲੋਮੀਟਰ ਦੀ ਔਖੀ ਚੜ੍ਹਾਈ ਕਰਕੇ ਸ੍ਰੀ ਹੇਮਕੁੰਟ ਸਾਹਿਬ ਪਹੁੰਚਦੇ ਹਨ। 

ਹੇਮਕੁੰਟ ਸਾਹਿਬ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਦਾ ਕਹਿਣਾ ਹੈ ਕਿ ਟਰੱਸਟ ਵੱਲੋਂ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੋਵਿੰਦਧਾਮ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਨੇ ਦੱਸਿਆ ਕਿ ਗੋਵਿੰਦਘਾਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਅੱਠ ਵਜੇ ਸ਼ਬਦ ਕੀਰਤਨ ਉਪਰੰਤ ਪੰਜ ਪਿਆਰਿਆਂ ਸਮੇਤ ਸੰਗਤਾਂ ਦਾ ਜੱਥਾ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਿਆ ਹੈ।

ਰਾਜ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਯਾਤਰਾ ਲਈ ਯਾਤਰਾ ਮਾਰਗ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਗੋਬਿੰਦਘਾਟ ਤੋਂ ਪੁਲਨਾ ਤੱਕ ਵਾਹਨਾਂ ਦਾ ਕਿਰਾਇਆ ਵੀ ਤੈਅ ਕੀਤਾ ਗਿਆ ਹੈ। 20 ਮਈ ਦੀ ਸਵੇਰ ਨੂੰ ਸ਼ਰਧਾਲੂਆਂ ਦਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਪਹੁੰਚੇਗਾ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਪਾਟ ਖੋਲ੍ਹ ਦਿੱਤੇ ਜਾਣਗੇ। ਇਸ ਲਈ ਦੋਵਾਂ ਧਾਮ ਦੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ।

Exit mobile version