Homeਦੇਸ਼Hemkunt Sahib Yatra 2024: ਹੈਲੀਕਾਪਟਰ ਸੇਵਾ ਸ਼ੁਰੂ ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ!

Hemkunt Sahib Yatra 2024: ਹੈਲੀਕਾਪਟਰ ਸੇਵਾ ਸ਼ੁਰੂ ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ!

Published on

spot_img

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਰਹੀ ਹੈ। ਇਸ ਸਾਲ ਸ਼ਰਧਾਲੂਆਂ ਲਈ ਇਹ ਯਾਤਰਾ ਹੋਰ ਵੀ ਸੁਖਾਲੀ ਹੋ ਜਾਵੇਗੀ।

Hemkunt Sahib Yatra 2024: ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਰਹੀ ਹੈ। ਇਸ ਸਾਲ ਸ਼ਰਧਾਲੂਆਂ ਲਈ ਇਹ ਯਾਤਰਾ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ। 

ਇਸ ਨਾਲ ਬਜ਼ੁਰਗਾਂ ਨੂੰ ਵੱਡੀ ਰਾਹਤ ਮਿਲੇਗੀ। ਖਰਾਬ ਮੌਸਮ ਵਿੱਚ ਵੀ ਇਸ ਮਾਲ ਮਦਦ ਮਿਲੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਦੇਹਰਾਦੂਨ ਵਿਚਾਲੇ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਵੀ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰ ਸਾਲ ਗੁਰਦੁਆਰਾ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਹੈਲੀਕਾਪਟਰ ਸੇਵਾ ਚੱਲ ਰਹੀ ਸੀ। 

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਚੱਲ ਰਹੇ ਪ੍ਰਬੰਧਾਂ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਰਵਾਨਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 15-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਬਿੰਦਰਾ ਨੇ ਦੱਸਿਆ ਕਿ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਦੀ ਹੈਲੀਕਾਪਟਰ ਸੇਵਾ 25 ਮਈ ਤੋਂ ਸ਼ੁਰੂ ਹੋ ਜਾਵੇਗੀ ਤੇ ਇਸੇ ਤਰ੍ਹਾਂ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਵੀ 25 ਮਈ ਤੋਂ ਸ਼ੁਰੂ ਹੋ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਦੇਹਰਾਦੂਨ ਵਿਚਾਲੇ ਹਵਾਈ ਸੇਵਾ ਚੱਲ ਰਹੀ ਹੈ ਜੋ ਇਸ ਵੇਲੇ ਹਫ਼ਤੇ ਵਿੱਚ ਇੱਕ ਦਿਨ ਹੈ ਤੇ ਹੁਣ ਇਸ ਨੂੰ ਯਾਤਰਾ ਦੌਰਾਨ ਹਫਤੇ ਵਿੱਚ ਤਿੰਨ ਦਿਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਸਿੱਖ ਸ਼ਰਧਾਲੂ ਹਰ ਸਾਲ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਂਦੇ ਹਨ।

Latest articles

PM ਮੋਦੀ ਦਾ ਪਹਿਲਾ ਵਿਦੇਸ਼ ਦੌਰਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ G7 ਸੰਮੇਲਨ ਲਈ ਇਟਲੀ ਪਹੁੰਚੇ PM ਮੋਦੀ,

ਪ੍ਰਧਾਨ ਮੰਤਰੀ ਨਰਿੰਦਰ ਮੋਦੀ G7 ਸੰਮੇਲਨ ਲਈ ਇਟਲੀ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼...

14-6-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥...

ਕਈ ਜ਼ਿਲ੍ਹਿਆਂ ‘ਚ ਬੱਦਲ ਰਹਿਣਗੇ ਛਾਏ ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ,

ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।...

WHO alert- WHO ਨੇ ਕੀਤਾ ਚੌਕਸ… ਭਾਰਤ ਵਿਚ ਇਨਸਾਨਾਂ ਵਿਚ ਆ ਵੜਿਆ ਇਹ ਖਤਰਨਾਕ ਫਲੂ

ਪੱਛਮੀ ਬੰਗਾਲ ਵਿੱਚ ਇੱਕ ਚਾਰ ਸਾਲ ਦਾ ਬੱਚਾ H9N2 ਵਾਇਰਸ ਨਾਲ ਸੰਕਰਮਿਤ ਪਾਇਆ ਗਿਆ...

More like this