ਡਰੱਗ ਤਸਕਰੀ ਦੇ ਕੇਸ ਵਿੱਚ ਫਸ ਚੁੱਕੀ ਅਤੇ ਨੌਕਰੀ ਤੋਂ ਕੱਢੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਕੋਰਟ ਨੇ ਉਸ ਦੀ ਜ਼ਮਾਨਤ ਲਈ ਦਿੱਤੀ ਗਈ ਅਰਜ਼ੀ ਰੱਦ ਕਰ ਦਿੱਤੀ ਹੈ।
ਵਿਜੀਲੈਂਸ ਵਿਭਾਗ ਨੇ ਅਮਨਦੀਪ ਖ਼ਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ।
ਇਸ ਮਾਮਲੇ ਚ ਵਿਜੀਲੈਂਸ ਨੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ ਅਤੇ ਲਗਭਗ 1.35 ਕਰੋੜ ਰੁਪਏ ਦੀ ਉਸ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।