ਸੂਚਨਾ ਮੁਤਾਬਿਕ ਪਤਾ ਚਲਿਆ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਹੀ 10 ਨਵੇਂ ਜੱਜ ਮਿਲਣਗੇ, ਜਿਸ ਨਾਲ ਹਾਈਕੋਰਟ ਦੇ ਕੰਮ ਵਿੱਚ ਹੋਰ ਤੇਜ਼ੀ ਆ ਜਾਵੇਗੀ। ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ।
ਕਿਹੜੇ ਹਨ ਸਿਫ਼ਾਰਸ਼ ਕੀਤੇ 10 ਸੈਸ਼ਨ ਜੱਜ ?
ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਹੈ। ਕਾਲੇਜੀਅਮ ਵੱਲੋਂ ਜਿਨ੍ਹਾਂ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਰੱਖਣ ਦੀ ਸਿਫਾਰਸ਼ ਕੀਤੀ ਗਈ ਹੈ, ਉਨ੍ਹਾਂ ਦੇ ਨਾਮ ਹਨ ਵਰਿੰਦਰ ਅਗਰਵਾਲ, ਮਨਦੀਪ ਪੰਨੂ, ਪ੍ਰਮੋਦ ਗੋਇਲ, ਸ਼ਾਲਿਨੀ ਸਿੰਘ ਨਾਗਪਾਲ, ਅਮਰਿੰਦਰ ਸਿੰਘ ਗਰੇਵਾਲ, ਸੁਭਾਸ਼ ਮੇਹਲਾ, ਸੂਰਿਆ ਪ੍ਰਤਾਪ ਸਿੰਘ, ਰੁਪਿੰਦਰਜੀਤ ਚਾਹਲ, ਅਰਾਧਨਾ ਸਾਹਨੀ ਅਤੇ ਯਸ਼ਵੀਰ ਸਿੰਘ ਰਾਠੌਰ।
ਸੁਪਰੀਮ ਕੋਰਟ ਨੇ ਇਨ੍ਹਾਂ ਦਸਾਂ ਨੂੰ ਹਾਈ ਕੋਰਟ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ, ਹੁਣ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ, ਉਨ੍ਹਾਂ ਨੂੰ ਹਾਈ ਕੋਰਟ ਜੱਜ ਨਿਯੁਕਤ ਕਰ ਦਿੱਤਾ ਜਾਵੇਗਾ ।
ਹਾਈਕੋਰਟ ‘ਚ ਜੱਜਾਂ ਦੀਆਂ ਕੁੱਲ 85 ਆਸਾਮੀਆਂ ਖਾਲੀ
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀਆਂ ਕੁੱਲ 85 ਅਸਾਮੀਆਂ ਹਨ, ਪਰ ਇਸ ਸਮੇਂ ਹਾਈ ਕੋਰਟ ਵਿੱਚ ਸਿਰਫ਼ 51 ਜੱਜ ਹੀ ਕੰਮ ਕਰ ਰਹੇ ਹਨ। ਹੁਣ ਇਨ੍ਹਾਂ ਦਸ ਜੱਜਾਂ ਦੇ ਆਉਣ ਤੋਂ ਬਾਅਦ, ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ 61 ਹੋ ਜਾਵੇਗੀ। ਇਹ ਪਤਾ ਲੱਗ ਰਿਹਾ ਹੈ ਕਿ ਇਨ੍ਹਾਂ ਜੱਜਾਂ ਦੇ ਆਉਣ ਤੋਂ ਬਾਅਦ, ਹਾਈ ਕੋਰਟ ਵਿੱਚ ਲੰਬੇ ਮਾਮਲਿਆਂ ਦੇ ਨਿਪਟਾਰੇ ਵਿੱਚ ਬਹੁਤ ਤੇਜ਼ੀ ਆਵੇਗੀ।