ਅੰਮ੍ਰਿਤਸਰ (ਗੁਰਪ੍ਰੀਤ) – ਅੱਜ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇਕ ਭਿਆਨਕ ਸੜਕ ਹਾਦਸਾ ਹੋਇਆ। ਹਾਦਸੇ ‘ਚ ਇੱਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਹਵਾਈ ਅੱਡੇ ਨੇੜੇ ਰਾਜਾਸਾਂਸੀ ਸੜਕ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਜਾ ਟਕਰਾਈ। ਕਾਰ ਚਲਾ ਰਹੀ ਮਹਿਲਾ ਨੇ ਗੱਡੀ ਤੋਂ ਕਾਬੂ ਖੋ ਬੈਠੀ, ਜਿਸ ਕਾਰਨ ਕਾਰ ਪਲਟ ਗਈ ਅਤੇ ਢੇਰ ਸਾਰਾ ਨੁਕਸਾਨ ਹੋਇਆ। ਹਾਲਾਂਕਿ ਏਅਰਬੈਗ ਖੁਲ ਗਏ ਸਨ, ਪਰ ਮਹਿਲਾ ਦੀ ਜਾਨ ਨਹੀਂ ਬਚ ਸਕੀ।

ਪੁਲਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਕਾਰ ਰਾਜਾਸਾਂਸੀ ਵੱਲੋਂ ਅੰਮ੍ਰਿਤਸਰ ਆ ਰਹੀ ਸੀ ਅਤੇ ਇਸ ਦੀ ਰਫ਼ਤਾਰ ਕਾਫੀ ਤੇਜ਼ ਸੀ। ਹਾਦਸੇ ‘ਚ ਕਾਰ ਵਿੱਚ ਸਵਾਰ ਹੋਰ ਕੁਝ ਲੋਕਾਂ ਨੂੰ ਵੀ ਚੋਟਾਂ ਆਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
