1 ਅਪ੍ਰੈਲ ਤੋਂ ਵਧਿਆ ਟੋਲ ਟੈਕਸ, ਜਾਣੋ ਨਵੇਂ ਰੇਟ ,ਪੰਜਾਬ ‘ਚ ਮਹਿੰਗਾਈ ਦਾ ਇੱਕ ਹੋਰ ਝਟਕਾ|

ਚੰਡੀਗੜ੍ਹ: ਪੰਜਾਬ ਵਿੱਚ ਲੋਕਾਂ ਲਈ ਸਫ਼ਰ ਕਰਨਾ ਹੁਣ ਹੋਰ ਮਹਿੰਗਾ ਹੋਵੇਗਾ। ਦਰਅਸਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਸੂਬੇ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ ਰੇਟ 10 ਤੋਂ ਵਧਾ ਕੇ 40 ਰੁਪਏ ਕਰ ਦਿੱਤੇ ਹਨ। ਇਹ ਨਵੀਆਂ ਵਧੀਆਂ ਹੋਈਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋ ਜਾਣਗੀਆਂ।

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ 1 ਅਪ੍ਰੈਲ 2022 ਤੋਂ 31 ਮਾਰਚ 2023 ਤੱਕ ਟੋਲ ਟੈਕਸ ਦੀ ਦਰ ਵਿਚ ਸੋਧ ਕੀਤੀ ਹੈ। ਪੰਜਾਬ ‘ਚ ਰਾਸ਼ਟਰੀ ਰਾਜਮਾਰਗਾਂ ‘ਤੇ ਆਉਣ ਵਾਲੇ 11 ਟੋਲ ਪਲਾਜ਼ਿਆਂ ‘ਤੇ ਟੈਕਸ ਰੇਟਾਂ ਵਿੱਚ ਇਹ ਵਾਧਾ ਕੀਤਾ ਗਿਆ ਹੈ।

ਲੁਧਿਆਣਾ-ਜਗਰਾਓਂ ਮਾਰਗ ‘ਤੇ ਚੌਕੀਮਾਨ ਟੋਲ ਪਲਾਜ਼ਾ, ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਬਠਿੰਡਾ-ਚੰਡੀਗੜ੍ਹ ਮਾਰਗ ‘ਤੇ ਪੰਜ, ਬਠਿੰਡਾ-ਅੰਮ੍ਰਿਤਸਰ ਮਾਰਗ ‘ਤੇ ਤਿੰਨ ਤੇ ਬਠਿੰਡਾ-ਮਲੋਟ ਮਾਰਗ ‘ਤੇ ਇੱਕ ਟੋਲ ਪਲਾਜ਼ਾ ‘ਤੇ ਵਧੀਆਂ ਹੋਈਆਂ ਦਰਾਂ ਨਾਲ ਟੋਲ ਟੈਕਸ ਭਰਨਾ ਪਏਗਾ।

Leave a Reply

Your email address will not be published.