HomeਪੰਜਾਬIndia Canada Tension News: ਕਿਹਾ-'ਪੰਜਾਬੀਆਂ ਨੂੰ ਭੁਗਤਣਾ ਪਵੇਗਾ ਵੀਜ਼ਿਆਂ 'ਤੇ ਪਾਬੰਦੀ ਦਾ...

India Canada Tension News: ਕਿਹਾ-‘ਪੰਜਾਬੀਆਂ ਨੂੰ ਭੁਗਤਣਾ ਪਵੇਗਾ ਵੀਜ਼ਿਆਂ ‘ਤੇ ਪਾਬੰਦੀ ਦਾ ਨਤੀਜਾ’ ਭਾਰਤ-ਕੈਨੇਡਾ ਵਿਵਾਦ ‘ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ

Published on

spot_img

India Canada news: ਉਨ੍ਹਾਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ‘ਤੇ ਲਾਏ ਗਏ ਅਤਿਕਥਨੀ ਵਾਲੇ ਬਿਆਨ ‘ਤੇ ਡੂੰਘੀ ਚਿੰਤਾ ਜਤਾਈ ਹੈ।

India Canada news: ਪੰਜਾਬ ਤੋਂ ਮੈਂਬਰ ਪਾਰਲੀਮੈਂਟ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਨਾਲ ਭਾਰਤ ਦੇ ਸਿਆਸੀ ਵਿਵਾਦ ‘ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਪੱਕਾ ਵਿਸ਼ਵਾਸ ਹੈ ਕਿ ਗੱਲਬਾਤ ਹੀ ਹਰ ਕੂਟਨੀਤਕ ਸਮੱਸਿਆ ਦਾ ਇੱਕੋ ਇੱਕ ਹੱਲ ਹੈ। ਉਨ੍ਹਾਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ‘ਤੇ ਲਾਏ ਗਏ ਅਤਿਕਥਨੀ ਵਾਲੇ ਬਿਆਨ ‘ਤੇ ਡੂੰਘੀ ਚਿੰਤਾ ਜਤਾਈ ਹੈ।

ਜਨਤਕ ਬਿਆਨ ਦੇਣ ਅਤੇ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਬਿਨਾਂ ਕਿਸੇ ਪੁਖਤਾ ਸਬੂਤ ਦੇ ਕੈਨੇਡਾ ’ਚੋਂ ਕੱਢਣ ਦੇਣ ਦੀ ਬਜਾਏ, ਉਨ੍ਹਾਂ ਨੂੰ ਆਪਣੀ ਕੈਨੇਡਾ ਦੀ ਧਰਤੀ ‘ਤੇ ਕਿਸੇ ਵੀ ਕਾਰਵਾਈ ‘ਚ ਭਾਰਤ ਦੇ ਦਖਲ ਬਾਰੇ ਆਪਣੀਆਂ ਚਿੰਤਾਵਾਂ ਜਾਂ ਸ਼ੰਕਿਆਂ ਸਬੰਧੀ ਭਾਰਤ ਨਾਲ ਕੂਟਨੀਤਕ ਚੈਨਲਾਂ ਰਾਹੀਂ ਭਾਰਤ ਨਾਲ ਗੱਲਬਾਤ ਕਰਨੀ ਚਾਹੀਦੀ ਸੀ। 

MP ਸਾਹਨੀ ਨੇ ਭਾਰਤ ਸਰਕਾਰ ਨੂੰ ਵੀ ਖਾਸ ਬੇਨਤੀ ਕੀਤੀ ਹੈ, ਉਨ੍ਹਾਂ ਨੇ ਕਿਹਾ ਕਿ ਦੁਸ਼ਮਣੀ ਨਾਲ ਕਿਸੇ ਦਾ ਵੀ ਭਲਾ ਨਹੀਂ ਹੋ ਸਕਦਾ। ਵੀਜ਼ਿਆਂ ਉੱਤੇ ਪਾਬੰਦੀ ਲਾਉਣਾ ਕੋਈ ਸਮਝਦਾਰੀ ਵਾਲਾ ਕਦਮ ਨਹੀਂ ਹੈ। ਕੈਨੇਡਾ ‘ਚ ਲੱਖਾਂ ਦੀ ਗਿਣਤੀ ‘ਚ ਪੰਜਾਬੀ ਰਹਿੰਦੇ ਹਨ, ਇਹ ਇੱਕ ਗਲਤ ਕਦਮ ਹੈ ਅਤੇ ਇਸ ਦਾ ਖਾਮਿਆਜ਼ਾ ਪੰਜਾਬੀਆਂ ਨੂੰ ਭੁਗਤਣਾ ਪਵੇਗਾ। ਕੈਨੇਡੀਅਨ ਸਿੱਖ ਵੱਡੇ ਪੱਧਰ ‘ਤੇ ਭਾਰਤ ਪੱਖੀ ਹਨ ਅਤੇ ਮੁੱਠੀ ਭਰ ਕੱਟੜਪੰਥੀਆਂ ਦੀ ਕਾਰਵਾਈ ਲਈ ਉਨ੍ਹਾਂ ਨੂੰ ਬਦਨਾਮ ਨਹੀਂ ਕੀਤਾ ਜਾ ਸਕਦਾ।

ਮੁੱਦੇ ਦੇ ਸ਼ਾਂਤੀਪੂਰਨ ਹੱਲ ਲੱਭਣੇ ਚਾਹੀਦੇ ਨੇ

ਸਾਹਨੀ ਜੋ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਉਹ ਇਸ ਮੁੱਦੇ ਦੇ ਸ਼ਾਂਤੀਪੂਰਨ ਹੱਲ ਲਈ ਕਈ ਅਗਾਂਹਵਧੂ ਕੈਨੇਡੀਅਨ ਸੰਸਦ ਮੈਂਬਰਾਂ ਦੇ ਸੰਪਰਕ ‘ਚ ਹਨ। ਜਦੋਂ ਕਿ ਵਿਸ਼ਵ ਪੰਜਾਬੀ ਸੰਸਥਾ ਦੇ ਟੋਰਾਂਟੋ, ਮਾਂਟਰੀਅਲ ਅਤੇ ਔਟਵਾ ਚੈਪਟਰ ਵੀ ਇਸ ਔਖੇ ਸਮੇਂ ਵਿਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। 

ਸਿੱਖ ਕੌਮ ਵੱਲੋਂ ਆਜ਼ਾਦੀ ਦੇ ਸੰਘਰਸ਼ ਅਤੇ ਰਾਸ਼ਟਰ ਨਿਰਮਾਣ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ

ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਕੱਟੜਪੰਥੀ ਹਰ ਧਰਮ ਵਿਚ ਹੁੰਦੇ ਹਨ ਅਤੇ ਸਾਨੂੰ ਕਦੇ ਵੀ ਮੁੱਠੀ ਭਰ ਲੋਕਾਂ ਦੇ ਕਾਰਨ ਕਿਸੇ ਭਾਈਚਾਰੇ ਬਾਰੇ ਜਲਦਬਾਜ਼ੀ ਵਿਚ ਕੋਈ ਧਾਰਨਾ ਨਹੀਂ ਬਣਾਉਣੀ ਚਾਹੀਦੀ। ਸਿੱਖਾਂ ਨੂੰ ਆਪਣੀ ਦੇਸ਼ ਭਗਤੀ ਅਤੇ ਭਾਰਤ ਪ੍ਰਤੀ ਵਚਨਬੱਧਤਾ ਦਾ ਕੋਈ ਸਬੂਤ ਦੇਣ ਦੀ ਲੋੜ ਨਹੀਂ ਹੈ। ਇਤਿਹਾਸ ਸਿੱਖ ਕੌਮ ਵੱਲੋਂ ਆਜ਼ਾਦੀ ਦੇ ਸੰਘਰਸ਼ ਅਤੇ ਰਾਸ਼ਟਰ ਨਿਰਮਾਣ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਅਤੇ ਬੇਮਿਸਾਲ ਯੋਗਦਾਨ ਦਾ ਗਵਾਹ ਹੈ। ਅੰਗਰੇਜ਼ਾਂ ਦੁਆਰਾ ਫਾਂਸੀ ਦੀ ਸਜ਼ਾ ਦੇਣ ਵਾਲੇ 123 ਭਾਰਤੀਆਂ ਵਿਚੋਂ 93 ਸਿੱਖ ਸਨ, ਜਦੋਂ ਕਿ 2626 ਆਜ਼ਾਦੀ ਘੁਲਾਟੀਆਂ ਵਿਚੋਂ 2417 ਸਿੱਖ ਸਨ ਜਿਨ੍ਹਾਂ ਨੂੰ ਉਮਰ ਕੈਦ ਹੋਈ ਸੀ।

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...