Homeਪੰਜਾਬਜ਼ਖ਼ਮੀ ਸਤਬੀਰ ਦੀ ਪਤਨੀ ਨੇ ਕੀਤਾ ਵੱਡਾ ਦਾਅਵਾ ਹੋਲੇ ਮਹੱਲੇ ਮੌਕੇ ਪਰਦੀਪ...

ਜ਼ਖ਼ਮੀ ਸਤਬੀਰ ਦੀ ਪਤਨੀ ਨੇ ਕੀਤਾ ਵੱਡਾ ਦਾਅਵਾ ਹੋਲੇ ਮਹੱਲੇ ਮੌਕੇ ਪਰਦੀਪ ਸਿੰਘ ਦੇ ਕਤਲ ਨੇ ਲਿਆ ਨਵਾਂ ਮੋੜ

Published on

spot_img

ਹੋਲੇ ਮਹੱਲੇ ਦੌਰਾਨ ਨਿਹੰਗ ਪਰਦੀਪ ਸਿੰਘ ਦੇ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਝੜਪ ਵਿੱਚ ਜ਼ਖ਼ਮੀ ਹੋਏ ਸਤਬੀਰ ਸਿੰਘ, ਜੋ ਪੀਜੀਆਈ ਵਿੱਚ ਜ਼ੇਰੇ ਇਲਾਜ ਹੈ, ਦੀ ਪਤਨੀ ਗੁਰਵਿੰਦਰ ਕੌਰ ਨੇ ਵੱਡਾ ਦਾਅਵਾ ਕੀਤਾ ਹੈ। 

Chandigarh News: ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੌਰਾਨ ਨਿਹੰਗ ਪਰਦੀਪ ਸਿੰਘ ਦੇ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਝੜਪ ਵਿੱਚ ਜ਼ਖ਼ਮੀ ਹੋਏ ਸਤਬੀਰ ਸਿੰਘ, ਜੋ ਪੀਜੀਆਈ ਵਿੱਚ ਜ਼ੇਰੇ ਇਲਾਜ ਹੈ, ਦੀ ਪਤਨੀ ਗੁਰਵਿੰਦਰ ਕੌਰ ਨੇ ਵੱਡਾ ਦਾਅਵਾ ਕੀਤਾ ਹੈ। 

ਗੁਰਵਿੰਦਰ ਕੌਰ ਨੇ ਕਿਹਾ ਹੈ ਕਿ ਉਸ ਨੂੰ ਪਰਦੀਪ ਸਿੰਘ ਦੀ ਮੌਤ ਦਾ ਅਫ਼ਸੋਸ ਹੈ, ਪਰ ਪਰਦੀਪ ਨੇ ਹੀ ਪਹਿਲਾਂ ਉਸ ਦੇ ਪਤੀ ’ਤੇ ਕਿਰਪਾਨਾਂ ਨਾਲ ਹਮਲਾ ਕੀਤਾ ਸੀ। ਉਸ ਨੇ ਦੱਸਿਆ ਕਿ ਪਰਦੀਪ ਨੇ ਸਤਬੀਰ ਦੇ ਦੋਵੇਂ ਹੱਥ ਵੱਢੇ, ਬਾਂਹ ਨੂੰ ਨੁਕਸਾਨ ਪਹੁੰਚਾਇਆ ਤੇ ਲੱਤਾਂ ’ਤੇ ਡੰਡੇ ਮਾਰੇ ਸਨ। 

ਗੁਰਵਿੰਦਰ ਕੌਰ ਅਨੁਸਾਰ ਪਰਦੀਪ ਨੇ ਆਪਣੇ ਕੀਤੇ ਲਈ ਸਤਬੀਰ ਤੋਂ ਮੁਆਫ਼ੀ ਵੀ ਮੰਗੀ ਸੀ। ਉਸ ਨੇ ਕਿਹਾ ਕਿ ਪਰਦੀਪ ’ਤੇ ਹਮਲਾ ਉਥੇ ਮੌਜੂਦ ਭੀੜ ਵੱਲੋਂ ਕੀਤਾ ਗਿਆ ਹੈ, ਜਦਕਿ ਉਸ ਦਾ ਪਤੀ ਉਸ ਵੇਲੇ ਜ਼ਖ਼ਮੀ ਸੀ। ਉਸ ਨੇ ਮੀਡੀਆ ’ਤੇ ਵੀ ਇਕਪਾਸੜ ਖਬਰਾਂ ਦਿਖਾਉਣ ਦੇ ਦੋਸ਼ ਲਗਾਏ। 

ਉਸ ਵੱਲੋਂ ਮੰਗ ਕੀਤੀ ਗਈ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਪਿੰਡ ਉਪਰਲੀ ਨਲਹੋਟੀ ਵਾਸੀਆਂ ਨੇ ਕਿਹਾ ਕਿ ਸਤਬੀਰ ਦਾ ਪਿਤਾ ਨਿਰੰਜਨ ਸਿੰਘ ਘਟਨਾ ਵੇਲੇ ਪਿੰਡ ਸੀ, ਪਰ ਪੁਲਿਸ ਨੇ ਉਸ ’ਤੇ ਵੀ ਪਰਚਾ ਦਰਜ ਕਰ ਦਿੱਤਾ ਹੈ।

ਪਰਦੀਪ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਪੁਲਿਸ ਵੱਲੋਂ ਤਿੰਨ ਟੀਮਾਂ ਬਣਾਈਆਂ ਗਈਆਂ ਹਨ। ਇਸ ਸਬੰਧੀ ਰੂਪਨਗਰ ਦੇ ਐਸਪੀ (ਡੀ) ਮਨਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਡੀਐਸਪੀ ਰੂਪਨਗਰ ਤਲਵਿੰਦਰ ਸਿੰਘ ਗਿੱਲ, ਡੀਐਸਪੀ ਸ੍ਰੀ ਆਨੰਦਪੁਰ ਸਾਹਿਬ ਅਜੈ ਸਿੰਘ, ਸਤਨਾਮ ਸਿੰਘ ਇੰਚਾਰਜ ਸੀਆਈਏ ਰੂਪਨਗਰ ਸਣੇ ਹੋਰ ਅਧਿਕਾਰੀ ਕਰ ਰਹੇ ਹਨ। 

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this