ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਸੂਚਨਾ ਮੁਤਾਬਿਕ ਜੱਗੂ ਭਗਵਾਨਪੁਰੀਆ ਦੀ ਭਾਬੀ ਬਹੁਤ ਰਾਤ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੀ ਸੀ ਅਤੇ ਉਹ ਆਸਟ੍ਰੇਲੀਆ ਜਾ ਰਹੀ ਸੀ।
ਜਾਣਕਾਰੀ ਅਨੁਸਾਰ ਲਵਜੀਤ ਕੌਰ ਵਿਰੁੱਧ LOC ਜਾਰੀ ਕੀਤਾ ਗਿਆ ਸੀ, ਉਹ ਬਟਾਲਾ ਵਿੱਚ 307 ਮਾਮਲੇ ਵਿੱਚ ਲੋੜੀਂਦੀ ਸੀ। ਏਅਰਪੋਰਟ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਿਸ ਤੋਂ ਬਾਅਦ ਬਟਾਲਾ ਪੁਲਿਸ ਲਵਜੀਤ ਕੌਰ ਨੂੰ ਆਪਣੇ ਨਾਲ ਬਟਾਲੇ ਲੈ ਆਈ ਹੈ। ਪੁਲਿਸ ਮਾਮਲੇ ਦੀ ਜਾਂਚ ਪ੍ਰਤਾਲ ਕਰ ਰਹੀ ਹੈ।