HomeਪੰਜਾਬJalandhar News: ਅੱਜ ਬਸਪਾ ਦਾ ਐਕਸ਼ਨ ਲਤੀਫਪੁਰਾ 'ਚ ਲੋਕਾਂ ਦਾ ਉਜਾੜਾ ਬਣਿਆ...

Jalandhar News: ਅੱਜ ਬਸਪਾ ਦਾ ਐਕਸ਼ਨ ਲਤੀਫਪੁਰਾ ‘ਚ ਲੋਕਾਂ ਦਾ ਉਜਾੜਾ ਬਣਿਆ ਵੱਡਾ ਮੁੱਦਾ

Published on

spot_img

ਬਸਪਾ ਵੱਲੋਂ ਲਤੀਫਪੁਰਾ ਮਾਮਲੇ ਵਿੱਚ ਸੂਬਾ ਸਰਕਾਰ ਖ਼ਿਲਾਫ਼ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਸਪਾ ਹਾਈਕਮਾਨ ਦੇ ਨਿਰਦੇਸ਼ਾਂ ਤਹਿਤ ਇਹ ਪ੍ਰਦਰਸ਼ਨ ਬੂਟਾ ਮੰਡੀ ਵਿੱਚ ਕੀਤਾ ਜਾ ਰਿਹਾ ਹੈ।

Jalandhar News: ਜਲੰਧਰ ਦੇ ਲਤੀਫਪੁਰਾ ਇਲਾਕੇ ਵਿੱਚ ਲੋਕਾਂ ਦੇ ਘਰ ਉਜਾੜਣ ਖਿਲਾਫ ਬਸਪਾ ਮੈਦਾਨ ਵਿੱਚ ਨਿੱਤਰ ਆਈ ਹੈ। ਬਸਪਾ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਸਪਾ ਆਗੂਆ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਕੀਤੀ ਗਈ ਹੈ, ਪਰ ਸਰਕਾਰ ਨੂੰ ਇਹ ਕਾਰਵਾਈ ਕਰਨ ਤੋਂ ਪਹਿਲਾਂ ਪੀੜਤ ਪਰਿਵਾਰਾਂ ਦੀ ਸੈਟਲਮੈਂਟ ਕਰਨੀ ਚਾਹੀਦੀ ਸੀ, ਜੋ ਨਹੀਂ ਕੀਤੀ ਗਈ। 

ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਤੇ ਸੂਬਾ ਜਨਰਲ ਸਕੱਤਰ ਗੁਰਮੇਲ ਚੁੰਬਰ ਨੇ ਦੱਸਿਆ ਕਿ ਬਸਪਾ ਵੱਲੋਂ ਲਤੀਫਪੁਰਾ ਮਾਮਲੇ ਵਿੱਚ ਸੂਬਾ ਸਰਕਾਰ ਖ਼ਿਲਾਫ਼ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਸਪਾ ਹਾਈਕਮਾਨ ਦੇ ਨਿਰਦੇਸ਼ਾਂ ਤਹਿਤ ਇਹ ਪ੍ਰਦਰਸ਼ਨ ਬੂਟਾ ਮੰਡੀ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਤੀਫਪੁਰਾ ਦੇ ਮਾਮਲੇ ਵਿੱਚ ਲੋਕਾਂ ਨੂੰ ਕੜਾਕੇ ਦੀ ਠੰਢ ਵਿੱਚ ਬੇਘਰ ਕਰਨ ਦੀ ਕਾਰਵਾਈ ਅਨਿਆਂਪੂਰਨ ਹੈ। 

ਬਸਪਾ ਆਗੂ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਿਹੜੇ ਡੀਸੀਪੀ ਨੇ ਪੀੜਤ ਪਰਿਵਾਰ ਵਿਰੁੱਧ ਅਪਸ਼ਬਦ ਬੋਲੇ ਸਨ, ਉਸ ਵਿਰੁੱਧ ਕੋਈ ਕਾਰਵਾਈ ਨਾ ਕਰਨ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਸੂਬਾ ਸਰਕਾਰ ਨੂੰ ਪੀੜਤ ਪਰਿਵਾਰਾਂ ਨਾਲ ਕੋਈ ਹਮਦਰਦੀ ਨਹੀਂ। 

ਉਧਰ, ਸ਼ਨੀਵਾਰ ਦੇਰ ਸ਼ਾਮ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲਤੀਫਪੁਰਾ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਜਦੋਂ ਵੀ ‘ਆਪ’ ਦੇ ਵਿਧਾਇਕ ਤੇ ਮੰਤਰੀ ਆਉਣ ਤਾਂ ਲੋਕ ਉਨ੍ਹਾਂ ਨੂੰ ਘੇਰ ਕੇ ਲਤੀਫਪੁਰਾ ਵਿੱਚ ਕੀਤੇ ਉਜਾੜੇ ਬਾਰੇ ਸਵਾਲ ਕਰਨ।

ਇਹ ਵੀ ਪੜ੍ਹੋ : Jalandhar News: ਲਤੀਫਪੁਰਾ ‘ਚ ਉਜਾੜੇ ‘ਤੇ ਘਿਰੀ ਭਗਵੰਤ ਮਾਨ ਸਰਕਾਰ, ਸਿਆਸੀ ਪਾਰਟੀਆਂ ਮਗਰੋਂ ਹੁਣ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵੀ ਮੈਦਾਨ ਵਿੱਚ ਉੱਤਰ ਆਈਆਂ ਹਨ।

ਇਸ ਦੌਰਾਨ ਮਾਨ ਨੇ ਪੀੜਤਾ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਲਤੀਫਪੁਰਾ ਵਿੱਚੋਂ ਉਜਾੜੇ ਲੋਕਾਂ ਦੇ ਘਰ ਉਸੇ ਥਾਵਾਂ `ਤੇ ਬਣਾਏ ਜਾਣਗੇ। ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਇਸ ਮਾਮਲੇ ਨੂੰ ਸੰਸਦ ਵਿੱਚ ਉਠਾਉਣਗੇ।

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...