ਜਲੰਧਰ ਦੇ ਪਿੰਡ ਬੱਲਾਂ ਦੇ ਕੋਲ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬਹੁਤ ਤੇਜ਼ੀ ਨਾਲ ਆ ਰਹੀ ਵਰਨਾ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਵੱਜ ਗਈ। ਖੰਭੇ ਨਾਲ ਟਕਰਾਉਣ ਤੋਂ ਬਾਅਦ ਕਾਰ ਬੁੜੀ ਤਰ੍ਹਾਂ ਟੁੱਟ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿਚ ਕਾਰ ਚਕਨਾਚੂਰ ਹੋ ਗਈ।
ਮ੍ਰਿਤਕ ਦੀ ਪਛਾਣ 33 ਸਾਲਾ ਦੇ ਹਰਮਨਦੀਪ ਸਿੰਘ ਪੁੱਤਰ ਸੁਰੇਂਦਰ ਸਿੰਘ ਵਾਸੀ ਬਾਂਸਲ ਗੈਸ ਏਜੰਸੀ ਪਠਾਨਕੋਟ ਵਜੋਂ ਦੱਸੀ ਗਈ ਹੈ। ਉਥੇ ਮੌਜੂਦ ਲੋਕਾਂ ਦੀ ਮਦਦ ਨਾਲ ਹਰਮਨਦੀਪ ਸਿੰਘ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਹਾਦਸਾ ਇੰਨਾ ਖ਼ਤਰਨਾਖ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਸੜਕ ਸੁਰੱਖਿਆ ਫੋਰਸ ਵੱਲੋਂ ਮੌਕੇ ‘ਤੇ ਪੁਹੰਚ ਕੇ ਘਟਨਾ ਦੀ ਜਾਣਕਾਰੀ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਗਈ।
ਇਹ ਹਾਦਸਾ ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਹੈ। ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਬੱਲਾਂ ਨੇੜੇ ਵਰਨਾ ਗੱਡੀ ਸੜਕ ਦੇ ਸਾਈਡ ‘ਤੇ ਲੱਗੇ ਖੰਭੇ ਨਾਲ ਟਕਰਾ ਗਈ ਅਤੇ ਗੱਡੀ ਦੇ ਪਰਖੱਚੇ ਉੱਡ ਗਏ। ਪਤਾ ਲੱਗਿਆ ਹੈ ਕਿ ਵਰਨਾ ਕਾਰ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ। ਪੁਲਿਸ ਮੌਕੇ ‘ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ।