ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਅੱਜ ਦਿਨ ਬੁੱਧਵਾਰ ਨੂੰ ਕਿਸਾਨ ਆਗੂਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਹਨ। ਇਸ ਦੌਰਾਨ ਈਡੀ ਦੀ ਮੋਗੇ ‘ਚ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਦੇ ਘਰ ਵੀ ਰੇਡ ਪਈ ਹੈ। ਫਿਲਹਾਲ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਹੈ ਕਿ ਕਿਸਾਨ ਆਗੂਆਂ ਵਿਰੁੱਧ ਕਿਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।
ਕਿਸਾਨ ਆਗੂ ਸੁੱਖ ਗਿੱਲ ਮੋਗਾ ਦੇ ਪਰਿਵਾਰ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਕਿਸਾਨ ਆਗੂ ਸੁੱਖ ਗਿੱਲ ਨਾਲ ਫੋਨ ਉਤੇ ਹੋਈ ਗੱਲ ਤੇ ਉਨ੍ਹਾਂ ਨੇ ਦੱਸਿਆ ਕਿ ਉਹ ਇਸ ਸਮੇਂ ਚੰਡੀਗੜ੍ਹ ਵਿਚ ਹਨ ਅਤੇ ਘਰ ਵਿੱਚ ਉਨ੍ਹਾਂ ਦੇ ਪਰਿਵਾਰ ਤੋਂ ਈਡੀ ਪੁੱਛਗਿਛ ਕਰ ਰਹੀ ਹੈ। ਘਰ ਦੇ ਸਮਾਨ ਦੀ ਫਰੋਲਾ ਫਰਾਲੀ ਕੀਤੀ ਜਾ ਰਹੀ ਹੈ। ਫਿਲਹਾਲ ਰੇਡ ਕਿਸ ਲਈ ਹੋਈ ਹੈ ਇਸ ਦਾ ਹਾਲੇ ਕੁੱਛ ਪਤਾ ਨਹੀਂ ਲੱਗਾ।