ਰਿਸ਼ੀ ਸੂਨਕ ਨੂੰ ਕਰੀਬੀ ਮੁਕਾਬਲੇ ‘ਚ ਹਰਾਇਆ ਲਿਜ਼ ਟ੍ਰਸ ਹੋਣਗੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਕੰਜ਼ਰਵੇਟਿਵ ਪਾਰਟੀ ਨੇ ਲਿਜ਼ ਟ੍ਰਸ ਨੂੰ ਯੂਕੇ ਦੇ ਅਗਲੇ ਪ੍ਰਧਾਨ ਮੰਤਰੀ ਵਜੋਂ ਚੋਣਿਆ ਹੈ। ਟ੍ਰਸ ਨੇ ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਕਰੀਬੀ ਮੁਕਾਬਲੇ ਵਿਚ ਹਰਾਇਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟ੍ਰਸ ਨੂੰ ਬ੍ਰਿਟੇਨ ਦਾ PM ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਰੋਸਾ ਹੈ ਕਿ ਤੁਹਾਡੀ ਲੀਡਰਸ਼ਿਪ ਵਿਚ ਭਾਰਤ-ਯੂਕੇ ਵਿਆਪਕ ਰਣਨੀਤਕ ਸਾਂਝੇਦਾਰੀ ਤੇ ਮਜ਼ਬੂਤ ਹੋਵੇਗੀ। ਤੁਹਾਨੂੰ ਤੁਹਾਡੀ ਨਵੀਂ ਭੂਮਿਕਾ ਤੇ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ।

ਪੜ੍ਹਾਈ ਪੂਰੀ ਕਰਨ ਦੇ ਬਾਅਦ ਉਨ੍ਹਾਂ ਨੇ ਕੁਝ ਸਮੇਂ ਲਈ ਅਕਾਊਟੈਂਟ ਵਜੋਂ ਵੀ ਕੰਮ ਕੀਤਾ। ਇਸ ਦੇ ਬਾਅਦ ਉਹ ਸਿਆਸਤ ਵਿਚ ਆ ਗਈ। ਸਭ ਤੋਂ ਪਹਿਲੀ ਚੋਣ ਉਨ੍ਹਾਂ ਨੇ ਕੌਂਸਲਰ ਦੀ ਜਿੱਤੀ ਸੀ। ਪਰਿਵਾਰ ਲੇਬਰ ਪਾਰਟੀ ਦਾ ਸਮਰਥਕ ਸੀ ਪਰ ਟ੍ਰਸ ਨੂੰ ਕੰਜ਼ਰਵੇਟਿਵ ਪਾਰਟੀ ਦੀ ਵਿਚਾਰਧਾਰਾ ਪਸੰਦ ਹੈ। ਟ੍ਰਸ ਨੂੰ ਰਾਈਟ ਵਿੰਗ ਦਾ ਸਮਰਥਕ ਮੰਨਿਆ ਜਾਂਦਾ ਹੈ।

Leave a Reply

Your email address will not be published.