ਮੋਹਾਲੀ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਮਵਾਰ ਨੂੰ ਅਦਾਲਤ ਵਿੱਚ ਅਰਜ਼ੀ ਦੇ ਕੇ ਆਪਣੇ ਮੁਕੱਦਮੇ ਦੀ ਕਾਰਵਾਈ ਨੂੰ ਲਾਈਵ ਦਿਖਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਚੱਲ ਰਹੀ ਇਨ-ਕੈਮਰਾ (ਬੰਦ ਕਮਰੇ) ਕਾਰਵਾਈ ਦਾ ਵਿਰੋਧ ਕੀਤਾ ਹੈ।
ਨਾਭਾ ਜੇਲ੍ਹ ਵਿੱਚ ਬੰਦ ਮਜੀਠੀਆ ਵੱਲੋਂ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਦਿੱਤੀ ਗਈ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਜਨਤਾ ਅਤੇ ਮੀਡੀਆ ਨੂੰ ਸੁਣਵਾਈ ਦੌਰਾਨ ਮੌਜੂਦ ਰਹਿਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਉਹ ਚਾਹੁੰਦੇ ਹਨ ਕਿ ਕਾਰਵਾਈ ਪਾਰਦਰਸ਼ੀ ਹੋਵੇ, ਤਾਂ ਜੋ ਲੋਕ ਖੁਦ ਵੇਖ ਸਕਣ ਕਿ ਇਸ ਕੇਸ ਦਾ ਨਾ ਤਾਂ ਐਨ.ਡੀ.ਪੀ.ਐੱਸ. ਐਕਟ ਨਾਲ ਅਤੇ ਨਾ ਹੀ ਕਿਸੇ ਗੈਰ-ਕਾਨੂੰਨੀ ਜਾਇਦਾਦ ਨਾਲ ਕੋਈ ਲੈਣਾ-ਦੇਣਾ ਹੈ। ਇਹ ਕੇਸ ਕੇਵਲ ਰਾਜਨੀਤਿਕ ਬਦਲੇ ਦੀ ਕਾਰਵਾਈ ਹੈ।