ਲੁਧਿਆਣਾ – ਨਗਰ ਨਿਗਮ ਨੇ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਜਾ ਰਹੀਆਂ ਇਮਾਰਤਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬੁੱਧਵਾਰ ਨੂੰ ਨਿਗਮ ਦੀ ਬਿਲਡਿੰਗ ਸ਼ਾਖਾ ਵੱਲੋਂ ਹੈਬੋਵਾਲ ਅਤੇ ਬਿੰਦਰਾਬਨ ਰੋਡ ‘ਤੇ ਸੱਤ ਨਜਾਇਜ਼ ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ।ਇਸੇ ਦੌਰਾਨ, ਸੁਫ਼ੀਆਂ ਚੌਕ ਨੇੜੇ ਬੰਟੀ ਢਾਬੇ ਨਾਲ ਲੱਗਦੀ ਇੱਕ ਇਮਾਰਤ ਦੇ ਗੈਰ-ਕਾਨੂੰਨੀ ਹਿੱਸੇ ਨੂੰ ਤੋੜ ਦਿੱਤਾ ਗਿਆ।
ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਅਧਾਰ ‘ਤੇ ਕੀਤੀ ਗਈ ਹੈ। ਨਿਗਮ ਅਧਿਕਾਰੀਆਂ ਅਨੁਸਾਰ, ਇਹ ਇਮਾਰਤਾਂ ਪਾਰਕਿੰਗ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਸਨ।ਜ਼ੋਨ ਡੀ ਦੀ ਟੀਮ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ ਅਨੁਸਾਰ, ਐਹੋ ਜਿਹੀਆਂ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਨਿਯਮਤ ਤੌਰ ‘ਤੇ ਕਾਰਵਾਈ ਜਾਰੀ ਰਹੇਗੀ।ਨਿਗਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਗਮ ਤੋਂ ਮਨਜ਼ੂਰੀ ਲਏ ਬਿਨਾਂ ਕਿਸੇ ਵੀ ਤਰ੍ਹਾਂ ਦੀ ਇਮਾਰਤ ਬਣਾਉਣ ਦੀ ਕੋਸ਼ਿਸ਼ ਨਾ ਕਰਨ, ਨਹੀਂ ਤਾਂ ਸਖ਼ਤ ਕਦਮ ਚੁੱਕੇ ਜਾਣਗੇ।