ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ’ਤੇ ਬੀਤੇ ਦਿਨ ਭਿਆਨਕ ਹਾਦਸਾ ਵਾਪਰਿਆ। ਇਸ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ 2 ਸਬ-ਇੰਸਪੈਕਟਰਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਅਧਿਕਾਰੀ ਗੰਭੀਰ ਜ਼ਖਮੀ ਹੋਇਆ।ਮਿਲੀ ਜਾਣਕਾਰੀ ਮੁਤਾਬਕ, ਤਿੰਨੇ ਪੁਲਿਸ ਅਧਿਕਾਰੀ ਅਮਰਨਾਥ ਯਾਤਰਾ ਡਿਊਟੀ ਪੂਰੀ ਕਰਕੇ ਸ਼੍ਰੀਨਗਰ ਤੋਂ ਜੰਮੂ ਵੱਲ ਆ ਰਹੇ ਸਨ। ਲਾਸਜਨ ਖੇਤਰ ਦੇ ਤੇਂਗਨ ਇਲਾਕੇ ਵਿੱਚ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਸੂਚਨਾ ਮਿਲਦੇ ਹੀ ਸਥਾਨਕ ਲੋਕ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਦੋ ਅਧਿਕਾਰੀਆਂ — ਸਚਿਨ ਵਰਮਾ ਅਤੇ ਸ਼ੁਭਮ — ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਮਸਤਾਨ ਸਿੰਘ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਇਲਾਜ ਅਧੀਨ ਹੈ।ਪੋਸਟਮਾਰਟਮ ਤੋਂ ਬਾਅਦ ਦੋਵੇਂ ਮ੍ਰਿਤਕ ਜਵਾਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ।