ਚੰਡੀਗੜ੍ਹ – ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਦੀ ਘਟਨਾ ਦੀ ਤਿੱਖੀ ਅਲੋਚਨਾ ਕੀਤੀ ਹੈ। ਆਪਣੇ ਐਕਸ (ਪਹਿਲਾਂ ਟਵਿੱਟਰ) ਅਕਾਊਂਟ ਰਾਹੀਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੀਐਮ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਲਿਖਿਆ ਕਿ “ਪੰਜਾਬ ਦੀ ਧਰਤੀ ‘ਤੇ ਕਦਮ ਰੱਖਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਇਥੋਂ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਨਜ਼ਰਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।” ਪ੍ਰਗਟ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ, ਤਾਂ ਜੋ ਉਹ ਇੱਥੇ ਦੇ ਲੋਕਾਂ ਦੀ ਕੁਰਬਾਨੀਆਂ ਅਤੇ ਸੰਘਰਸ਼ ਨੂੰ ਸਮਝ ਸਕਣ।
ਵਿਧਾਇਕ ਪ੍ਰਗਟ ਸਿੰਘ ਵੱਲੋਂ ਕਿਸਾਨਾਂ ਅਤੇ ਨੌਜਵਾਨਾਂ ਦੀ ਹਿਰਾਸਤ ਦੀ ਨਿਖੇਧੀ, ਕੇਜਰੀਵਾਲ ਨੂੰ ਇਤਿਹਾਸ ਪੜ੍ਹਨ ਦੀ ਸਲਾਹ…
Published on
