back to top
More
    Homeindiaਅੱਜ ਮੋਦੀ ਸਰਕਾਰ ਦਾ ਵੱਡਾ ਐਲਾਨ: ਐਲਪੀਜੀ ਸਿਲੰਡਰ ਸਸਤਾ ਕਰਨ ਲਈ 30...

    ਅੱਜ ਮੋਦੀ ਸਰਕਾਰ ਦਾ ਵੱਡਾ ਐਲਾਨ: ਐਲਪੀਜੀ ਸਿਲੰਡਰ ਸਸਤਾ ਕਰਨ ਲਈ 30 ਹਜ਼ਾਰ ਕਰੋੜ ਦੀ ਸਬਸਿਡੀ ਦੇਣ ਦੀ ਸੰਭਾਵਨਾ…

    Published on

    ਅੱਜ ਮੋਦੀ ਸਰਕਾਰ ਐਲਪੀਜੀ ਸਿਲੰਡਰ ਬਾਰੇ ਵੱਡਾ ਐਲਾਨ ਕਰ ਸਕਦੀ ਹੈ। ਸੂਤਰਾਂ ਅਨੁਸਾਰ, ਕੀਮਤਾਂ ਸਥਿਰ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਸਰਕਾਰੀ ਤੇਲ ਕੰਪਨੀਆਂ ਨੂੰ ਲਗਭਗ 30 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਸਕਦੀ ਹੈ। ਇਸ ਬਾਰੇ ਫੈਸਲਾ ਅੱਜ ਸ਼ੁੱਕਰਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਜਾ ਸਕਦਾ ਹੈ।

    ਸਬਸਿਡੀ ਦੇਣ ਦਾ ਉਦੇਸ਼

    ਇਹ ਸਹਾਇਤਾ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਵਰਗੀਆਂ ਕੰਪਨੀਆਂ ਨੂੰ ਇਸ ਲਈ ਦਿੱਤੀ ਜਾਵੇਗੀ, ਤਾਂ ਜੋ ਉਹ ਬਾਜ਼ਾਰ ਕੀਮਤ ਤੋਂ ਘੱਟ ’ਤੇ ਗੈਸ ਵੇਚਣ ਨਾਲ ਹੋਏ ਨੁਕਸਾਨ ਦੀ ਭਰਪਾਈ ਕਰ ਸਕਣ। ਅੰਤਰਰਾਸ਼ਟਰੀ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦੇ ਬਾਵਜੂਦ, ਇਹ ਕੰਪਨੀਆਂ ਗਾਹਕਾਂ ਲਈ ਕੀਮਤਾਂ ਸਥਿਰ ਰੱਖਦੀਆਂ ਹਨ, ਜਿਸ ਨਾਲ ਜਨਤਾ ਨੂੰ ਰਾਹਤ ਮਿਲਦੀ ਹੈ।

    ਜਨਤਾ ਨੂੰ ਹੋਵੇਗਾ ਲਾਭ

    ਲਗਾਤਾਰ ਵਧ ਰਹੀਆਂ ਕੀਮਤਾਂ ਦੇ ਦੌਰ ਵਿੱਚ, ਇਹ ਸਬਸਿਡੀ ਮਹਿੰਗਾਈ ਦਾ ਦਬਾਅ ਘਟਾ ਸਕਦੀ ਹੈ। ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਅਪਡੇਟ ਕਰਦੀਆਂ ਹਨ। ਇਸ ਮਹੀਨੇ ਦੇ ਸ਼ੁਰੂ ਵਿੱਚ, ਵਪਾਰਕ ਗੈਸ ਸਿਲੰਡਰ ਦੀ ਕੀਮਤ 33.50 ਰੁਪਏ ਘਟਾਈ ਗਈ ਸੀ, ਜਦਕਿ ਘਰੇਲੂ ਸਿਲੰਡਰ ਦੀ ਕੀਮਤ 8 ਅਪ੍ਰੈਲ ਤੋਂ ਬਦਲੀਂ ਨਹੀਂ।

    ਮੌਜੂਦਾ ਕੀਮਤਾਂ

    ਨਵੀਂ ਦਿੱਲੀ: ₹1631.50

    ਮੁੰਬਈ: ₹1582.50 (ਪਹਿਲਾਂ ₹1616)

    ਕੋਲਕਾਤਾ: ₹1734.50

    ਇਹ ਕਦਮ ਸਿੱਧੇ ਤੌਰ ’ਤੇ ਖਪਤਕਾਰਾਂ ਦੀ ਜੇਬ ’ਤੇ ਬੋਝ ਘਟਾ ਸਕਦਾ ਹੈ।

    Latest articles

    ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਅਤੇ ਐਂਬੂਲੈਂਸਾਂ ਭੇਜੀਆਂ ਗਈਆਂ…

    ਲੁਧਿਆਣਾ : ਪੰਜਾਬ ਵਿੱਚ ਆਏ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀ...

    ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, CM ਭਗਵੰਤ ਮਾਨ ਦੇ ਨਾਲ ਮਿਲਣਗੇ ਹੜ੍ਹ ਪੀੜਤ ਪਰਿਵਾਰਾਂ ਨੂੰ, ਲੈਣਗੇ ਰਾਹਤ ਕਾਰਜਾਂ ਦਾ ਜਾਇਜ਼ਾ…

    ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਵੇਲੇ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ...

    ਚੰਡੀਗੜ੍ਹ ਵਿੱਚ ਭਾਰੀ ਮੀਂਹ ਨਾਲ ਹਾਲਾਤ ਵਿਗੜੇ, ਸੁਖ਼ਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ ਗਏ, ਸਕੂਲਾਂ ਨੂੰ ਬੰਦ ਕਰਨ ਦੇ ਆਰਡਰ ਜਾਰੀ…

    ਚੰਡੀਗੜ੍ਹ : ਯੂਟੀ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਲੋਕਾਂ ਦੀ ਜ਼ਿੰਦਗੀ...

    More like this