ਲੁਧਿਆਣਾ – ਲੁਧਿਆਣਾ ਦੇ ਥਾਣਾ ਪੀਏਯੂ ਦੀ ਪੁਲਸ ਨੇ ਇਕ ਅਣਜਾਣ Indica ਕਾਰ ਚਾਲਕ ਖ਼ਿਲਾਫ਼ ਗੈਰ-ਇਰਾਦਾ ਕਤਲ ਦੀ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ।ਪੀੜਤ ਪਰਿਵਾਰ ਦੇ ਮੈਂਬਰ ਕੁਲਬੀਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਚਾਚਾ ਸੰਤੋਖ ਸਿੰਘ ਮੋਟਰਸਾਈਕਲ ‘ਤੇ ਸਫ਼ਰ ਕਰ ਰਿਹਾ ਸੀ, ਜਦੋਂ ਬਿੰਦਰਾ ਡੈਂਟਲ ਕਲੀਨਿਕ ਨੇੜੇ ਇਕ ਅਣਪਛਾਤੀ Indica ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ।
ਟੱਕਰ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਸੰਤੋਖ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਜਾਂਚ ਅਧਿਕਾਰੀ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫ਼ਰਾਰ ਕਾਰ ਚਾਲਕ ਦੀ ਪਛਾਣ ਕਰਕੇ ਜਲਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।