Site icon Punjab Mirror

ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ, CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ‘ਦੌਰੇ ਤੇ ਹਨ । ਇਸ ਦੌਰਾਨ CM ਮਾਨ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ ਪਹੁੰਚਣਗੇ। ਜਿੱਥੇ ਉਹ ਰਸਮੀ ਤੌਰ ‘ਤੇ ਇਸ ਟੋਲ ਪਲਾਜ਼ੇ ਨੂੰ ਬੰਦ ਕਰਨਗੇ। ਦਰਅਸਲ, ਇਹ ਟੋਲ ਪਲਾਜ਼ਾ ਟਾਂਡਾ ਰੋਡ ’ਤੇ ਬਣਿਆ ਹੋਇਆ ਹੈ। ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ । ਜਿਸ ਕਾਰਨ ਇਸਨੂੰ ਬੰਦ ਕੀਤਾ ਜਾ ਰਿਹਾ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਮਾਨ ਨੇ ਸੰਗਰੂਰ ਵਿੱਚ 2 ਟੋਲ ਪਲਾਜ਼ੇ ਬੰਦ ਕਰਵਾ ਦਿੱਤੇ ਸਨ। CM ਮਾਨ ਨੇ ਕਿਹਾ ਸੀ ਕਿ ਕੰਪਨੀ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਸਮਾਂ ਨਾ ਦੇਣ ’ਤੇ 50 ਕਰੋੜ ਦਾ ਮੁਆਵਜ਼ਾ ਮੰਗਿਆ ਗਿਆ ਸੀ । ਕੰਪਨੀ ਇਸ ਲਈ ਕੋਰੋਨਾ ਅਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਦਲੀਲ ਦੇ ਰਹੀ ਸੀ। ਪਰ ਆਪ’ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਸੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੌਰੇ ਦੌਰਾਨ CM ਮਾਨ ਦਾ ਵੱਡਾ ਬਿਆਨ – ‘ਟੋਲ ਪਲਾਜ਼ੇ ਨਹੀਂ ਲੱਗਣ ਦਿਆਂਗੇ, ਪੰਜਾਬੀਆਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ

ਇਸ ਤੋਂ ਇਲਾਵਾ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਸਨ। ਮਾਨ ਨੇ ਕਿਹਾ ਸੀ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ‘ਆਪ’ ਸਰਕਾਰ ਦਾ ਨਿਸ਼ਾਨਾ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ।

Exit mobile version