Homeਪੰਜਾਬਹੁਣ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ ਪੰਜਾਬ ਵਿਚ ਅੱਜ...

ਹੁਣ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ ਪੰਜਾਬ ਵਿਚ ਅੱਜ ਤੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ

Published on

spot_img

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿਚ ਅੱਜ ਤੋਂ ਬਦਲਾਅ ਕਰਨ ਦਾ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਰਕਾਰੀ, ਨਿੱਜੀ ਏਡਿਡ ਤੇ ਮਾਨਤਾ ਪ੍ਰਾਪਤ ਸਕੂਲ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 8 ਵਜੇ ਖੁੱਲਣਗੇ ਜਦੋਂ ਕਿ ਛੁੱਟੀ ਦੁਪਹਿਰ 2 ਵਜੇ ਹੋਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤਾ ਹੈ। ਨਿਯਮ ਤੋੜਨ ‘ਤੇ ਸਖਤ ਕਾਰਵਾਈ ਹੋਵੇਗੀ। ਸਰਦੀਆਂ ਦੇ ਸਮੇਂ ਵਿਚ ਸੂਕਲਾਂ ਦਾ ਸਮੇਂ 9 ਵਜੇ ਕੀਤਾ ਗਿਆ ਸੀ। ਇਸ ਦੇ ਬਾਅਦ ਜਦੋਂ ਪ੍ਰੀਖਿਆਵਾਂ ਸ਼ੁਰੂ ਹੋਈਆਂ ਤਾਂ ਸਕੂਲਾਂ ਦੇ ਲੱਗਣ ਦਾ ਸਮਾਂ 8.30 ਵਜੇ ਕਰ ਦਿੱਤਾ ਗਿਆ ਸੀ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਪ੍ਰੈਲ ਵਿਚ ਆਯੋਜਿਤ ਕੀਤੀ ਜਾਣ ਵਾਲੀ ਕਲਾਸ ਦਸਵੀਂ ਪੱਧਰ ਦੀ ਵਾਧੂ ਪੰਜਾਬੀ ਦੀ ਪ੍ਰੀਖਿਆ ਦਾ ਸ਼ੈਡਿਊਲ ਸ਼ੁੱਕਰਵਾਰ ਨੂੰ ਐਲਾਨਿਆ ਸੀ। ਪ੍ਰੀਖਿਆ ਫਾਰਮ ਬੋਰਡ ਦੀ ਵੈੱਬਸਾਈਟ ‘ਤੇ 1 ਅਪ੍ਰੈਲ ਤੋਂ ਮੌਜੂਦ ਰਹਿਣਗੇ। ਪ੍ਰੀਖਿਆ ਫਾਰਮ 18 ਅਪ੍ਰੈਲ ਤੱਕ PSEB ਦੇ ਮੁੱਖ ਦਫਤਰ ਵਿਚ ਸਿੰਗਲ ਵਿੰਡੋ ਰਾਹੀਂ ਲਏ ਜਾਣਗੇ।

ਇਹ ਵੀ ਪੜ੍ਹੋ : TOP 6 IELTS INSTITUTES IN KAPURTHALA WITH FEES

ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਬੋਰਡ ਮੁੱਖ ਦਫਤਰ ਵਿਚ ਜਮ੍ਹਾ ਕਰਵਾਉਂਦੇ ਹੋਏ ਅਰਜ਼ੀਕਰਤਾ ਨੂੰ ਆਪਣੇ ਮੈਟ੍ਰਿਕ ਪਾਸ ਦੇ ਅਸਲੀ ਸਰਟੀਫਿਕੇਟ, ਫੋਟੋ ਪਛਾਣ ਪੱਤਰ ਤੇ ਇਨ੍ਹਾਂ ਦੀ ਅਟੈਸਟੇਡ ਫੋਟੋ ਕਾਪੀ ਨਾਲ ਲੈ ਕੇ ਆਉਣਾ ਹੋਵੇਗਾ। ਨਾਲ ਹੀ ਅਟੈਸਟੇਡ ਫਾਰਮ ਬੋਰਡ ਮੁੱਖ ਦਫਤਰ ਵਿਚ ਜਮ੍ਹਾ ਕਰਵਾਉਣਾ ਹੋਵੇਗਾ। ਜੇਕਰ ਤੈਅ ਸਮੇਂ ਵਿਚ ਅਟੈਸਟੇਡ ਫਾਰਮ ਜਮ੍ਹਾ ਨਹੀਂ ਕਰਵਾਏ ਜਾਂਦੇ ਹਨ ਤਾਂ ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ। 24 ਅਪ੍ਰੈਲ ਨੂੰ ਰੋਲ ਨੰਬਰ ਬੋਰਡ ਦੀ ਵੈੱਬਸਾਈਟ ਤੋਂ ਹਾਸਲ ਕੀਤੇ ਜਾ ਸਕਣਗੇ। ਪ੍ਰੀਖਿਆ 28 ਤੇ 29 ਅਪ੍ਰੈਲ ਨੂੰ ਕਰਵਾਈ ਜਾਵੇਗੀ। ਪ੍ਰੀਖਿਆ ਸਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਹਾਸਲ ਕੀਤੀ ਜਾ ਸਕਦੀ ਹੈ।

Latest articles

ਮਹਿੰਦਰਾ ਨੇ ਸਸਤੀ ਕੀਮਤ ‘ਚ ਪੇਸ਼ ਕੀਤਾ XUV 700 ਦਾ ਨਵਾਂ 7-ਸੀਟਰ ਡੀਜ਼ਲ ਵੇਰੀਐਂਟ, ਜਾਣੋ ਇਸ ਦੇ ਫੀਚਰਸ

ਮਹਿੰਦਰਾ 15 ਲੱਖ ਰੁਪਏ ਦੀ ਕੀਮਤ ਵਾਲੀ, ਡੀਜ਼ਲ ਇੰਜਣ ਵਾਲੀ XUV700 MX 7-ਸੀਟਰ AX3 7-ਸੀਟਰ...

6-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ...

ISC,ICSE,Result 2024 Released:ਇੰਝ ਚੈੱਕ ਕਰੋ ਆਪਣੇ ਨਤੀਜੇ ਇੰਤਜ਼ਾਰ ਹੋਇਆ ਖ਼ਤਮ! CISCE ਬੋਰਡ ਨੇ ਐਲਾਨੇ ਨਤੀਜੇ

CISCE Result 2024 Released: CISCE ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਾਰੀ...

ED Raid in Jharkhand: ਮੰਤਰੀ ਦੇ PA ਦੇ ਨੌਕਰ ਦੇ ਘਰੋਂ 25 ਕਰੋੜ ਤੋਂ ਵੱਧ ਕੈਸ਼ ਬਰਾਮਦ, ਨੋਟਾਂ ਦੀ ਗਿਣਤੀ ਜਾਰੀ

ਲੋਕ ਸਭਾ ਚੋਣਾਂ 2024 ਦੇ ਉਤਸ਼ਾਹ ਦੇ ਵਿਚਕਾਰ ਇੱਕ ਵੱਡੀ ਰਿਕਵਰੀ ਹੋਈ ਹੈ। ਇਨਫੋਰਸਮੈਂਟ...

More like this