ਬਰਨਾਲਾ: ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਬੀਡੀਪੀਓ ਦਫ਼ਤਰ ਵਿੱਚ ਕੰਮ ਕਰ ਰਹੇ ਨਰੇਗਾ ਸੈਕਟਰੀ ਗੁਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ।ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਸੁਖਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਐਂਟੀ ਕਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਗੁਰਪ੍ਰੀਤ ਸਿੰਘ ਨੇ ਮਕਾਨ ਦੀ ਗ੍ਰਾਂਟ ਰਿਲੀਜ਼ ਕਰਨ ਲਈ 5000 ਰੁਪਏ ਦੀ ਮੰਗ ਕੀਤੀ ਸੀ ਅਤੇ ਇਹ ਰਕਮ ਲੈ ਵੀ ਲੱਈ ਸੀ।ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੂਰੀ ਜਾਂਚ ਉਪਰੰਤ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।