ਅੰਮ੍ਰਿਤਸਰ (ਨੀਰਜ): ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਪੰਚਾਇਤੀ ਜ਼ਿਮਨੀ ਚੋਣਾਂ ਲਈ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਚੋਣਾਂ 27 ਜੁਲਾਈ ਨੂੰ ਹੋਣਗੀਆਂ। ਇਹਨਾਂ ਚੋਣਾਂ ਦੌਰਾਨ ਖਾਲੀ ਪਈਆਂ ਪੰਚਾਇਤਾਂ ਦੀ ਭਰਤੀ ਕੀਤੀ ਜਾਵੇਗੀ।ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਉਹਨਾਂ ਖੇਤਰਾਂ ਵਿਚ ਜਿੱਥੇ ਚੋਣਾਂ ਹੋਣੀਆਂ ਹਨ, ਉਥੇ ਅਸਲਾ ਰੱਖਣ ਵਾਲੇ ਲੋਕਾਂ ਨੂੰ ਆਪਣਾ ਲਾਇਸੈਂਸੀ ਅਸਲਾ 20 ਜੁਲਾਈ ਸ਼ਾਮ 5 ਵਜੇ ਤੱਕ ਆਪਣੇ ਨਜ਼ਦੀਕੀ ਪੁਲਿਸ ਥਾਣੇ ਜਾਂ ਲਾਇਸੈਂਸ ਵਾਲੇ ਅਸਲਾ ਡੀਲਰ ਕੋਲ ਜਮ੍ਹਾ ਕਰਵਾਉਣਾ ਹੋਵੇਗਾ।ਜ਼ਿਲਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਦਿੱਤੇ ਹਨ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।