Site icon Punjab Mirror

ਲੋਕਾਂ ‘ਚ ਫੈਲੀ ਦਹਿਸ਼ਤ ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਵਿੱਚ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ। ਗ਼ਨੀਮਤ ਰਹੀ ਕਿ ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ‘ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਬੀ.ਆਰ.ਅੰਬੇਦਕਰ ਦੇ ਬੁੱਤ ਤੋਂ ਮਹਾਰਾਜਾ ਰਣਜੀਤ ਸਿੰਘ ਬੂਟੇ ਵਾਲਾ ਚੌਕ ਤੱਕ ਇੱਕ ਤਰਫਾ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਸ਼ੱਕੀ ਚੀਜ਼ਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਇਸ ਮਾਮਲੇ ਵਿੱਚ ਅਜੇ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ। 36 ਘੰਟਿਆਂ ‘ਚ ਦੂਜੇ ਧਮਾਕੇ ਅਤੇ ਇਸ ਦੇ ਪਿੱਛੇ ਦਾ ਕਾਰਨ ਪਤਾ ਨਾ ਲੱਗਣ ਕਾਰਨ ਚਿੰਤਾ ਵਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ : Amritsar News:ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕਾ, ਫੌਰੈਂਸਿਕ ਟੀਮਾਂ ਪੁੱਜੀਆਂ ,ਕਈ ਸ਼ਰਧਾਲੂ ਜ਼ਖ਼ਮੀ,

ਇਸ ਤੋਂ ਪਹਿਲਾਂ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਇਆ ਸੀ। ਇਸ ਧਮਾਕੇ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਕਾਰਨ 5 ਤੋਂ 6 ਸ਼ਰਧਾਲੂ ਜ਼ਖ਼ਮੀ ਹੋ ਗਏ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਮੌਕੇ ਤੋਂ ਕਰੀਬ 3-4 ਸ਼ੱਕੀ ਟੁਕੜੇ ਮਿਲੇ ਹਨ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਰਾਤ ਨੂੰ ਇਹ ਧਮਾਕਾ ਨੇੜਲੇ ਰੈਸਟੋਰੈਂਟ ਦੀ ਚਿਮਨੀ ਕਾਰਨ ਹੋਇਆ ਜਾਪਦਾ ਹੈ, ਪਰ ਹੁਣ ਸ਼ੱਕੀ ਵਸਤੂਆਂ ਦੀ ਖੋਜ ਕਾਰਨ ਜਾਂਚ ਕੀਤੀ ਜਾ ਰਹੀ ਹੈ।

Exit mobile version