ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਮੋਹਾਲੀ ਦੇ ਹਸਪਤਾਲ ਵਿੱਚ ਦਾਖਲ ਹਨ, ਮਨੋਹਰ ਲਾਲ ਖੱਟਰ ਨੇ ਹਸਪਤਾਲ ਪਹੁੰਚ ਕੇ ਲਿਆ ਪਤਾ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਛਾਤੀ ‘ਚ ਦਰਦ ਦੇ ਚੱਲਦਿਆਂ ਮੋਹਾਲੀ ਦੇ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦਾ ਹਾਲ-ਚਾਲ ਜਾਣਨ ਅੱਜ ਹਰਿਆਣਾ ਦੇ ਮਨੋਹਰ ਲਾਲ ਖੱਟਰ ਵੀ ਹਸਪਤਾਲ ਪਹੁੰਚੇ।

ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਆਪਣੇ ਬੈੱਡ ਤੋਂ ਉਤਰ ਕੇ ਕੁਰਸੀ ‘ਤੇ ਬੈਠੇ ਤੇ ਮਨੋਹਰ ਲਾਲ ਖੱਟਰ ਨਾਲ ਗੱਲਬਾਤ ਕੀਤੀ। ਸੀ.ਐੱਮ. ਨੇ ਵੀ ਉਨ੍ਹਾਂ ਦਾ ਪਤਾ ਲਿਆ ਤੇ ਉਨ੍ਹਾਂ ਦੇ ਛੇਤੀ ਠੀਕ ਹੋ ਕੇ ਘਰ ਜਾਣ ਦੀ ਪ੍ਰਾਰਥਨਾ ਕੀਤੀ।

ਸ. ਬਾਦਲ ਨੂੰ ਮਿਲਣ ਤੋਂ ਬਾਅਦ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨਾਲ ਮੁਲਾਕਾਤ ਦਾ ਛੋਟਾ ਵੀਡੀਓ ਵੀ ਟਵੀਟ ਕੀਤਾ ਤੇ ਲਿਖਿਆ ਦੇ ਦੇਸ਼ ਦੇ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦਾ ਹਾਲ ਜਾਣਨ ਲਈ ਅੱਜ ਹਸਪਤਾਲ ਪਹੁੰਚਿਆ। ਪ੍ਰਮਾਤਮਾ ਤੋਂ ਉਨ੍ਹਾਂ ਦੀ ਲੰਮੀ ਉਮਰ ਤੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।

ਫੋਰਟਿਸ ਹਸਪਤਾਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਇੱਕ ਅਪਡੇਟ ਸਾਂਝੀ ਕੀਤੀ ਹੈ। ਹਸਪਤਾਲ ਨੇ ਇਹ ਵੀ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਆਏ ਸਨ। ਹਸਪਤਾਲ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਦੱਸ ਦੇਈਏ ਕਿ 95 ਸਾਲਾ ਬਾਦਲ ਨੂੰ ਗੈਸਟ੍ਰਿਕ ਨਾਲ ਤੇ ਅਸਥਮਾ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।

ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਪੇਟ ਅਤੇ ਛਾਤੀ ‘ਚ ਦਰਦ ਤੋਂ ਬਾਅਦ ਉਸ ਦਾ ਚੈਕਅੱਪ ਕੀਤਾ ਗਿਆ। ਉਥੇ ਚੈਕਅੱਪ ਤੋਂ ਬਾਅਦ ਉਨ੍ਹਾਂ ਨੂੰ ਵਾਪਿਸ ਭੇਜ ਦਿੱਤਾ ਗਿਆ ਸੀ।

Leave a Reply

Your email address will not be published.