ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸੇਵਾਮੁਕਤ ਮੁਲਾਜ਼ਮਾਂ ਦੀ ਮੁੜ ਨਿਯੁਕਤੀ ਰੱਦ ਕਰਨ ਦੇ ਦਿਤੇ ਹੁਕਮ

ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੇਵਾਮੁਕਤੀ ਮਗਰੋਂ ਮੁੜ ਨਿਯੁਕਤ ਕੀਤੇ ਗਏ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਜਿਹੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਜਾਵੇ।

ਇਸ ਦੌਰਾਨ ਸਿਰਫ ਮੁੜ ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਇਨ੍ਹਾਂ ਹਦਾਇਤਾਂ ਤੋਂ ਛੋਟ ਰਹੇਗੀ। ਸਰਕਾਰ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੇਵਾਮੁਕਤੀ ਤੋਂ ਬਾਅਦ ਜਿਹੜੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਪ੍ਰਸੋਨਲ ਵਿਭਾਗ ਜਾਂ ਫਿਰ ਫਿਰ ਬਾਕੀ ਵਿਭਾਗਾਂ ਦੀ ਮਨਜ਼ੂਰੀ ਨਾਲ ਆਪਣੇ ਪੱਧਰ ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ, ਉਸ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *