Homeਦੇਸ਼PM ਮੋਦੀ ਨੇ ਕੁੱਲੂ ਬੱਸ ਹਾਦਸੇ ‘ਤੇ ਜਤਾਇਆ ਦੁੱਖ,ਇਸ ਹਾਦਸੇ ਵਿੱਚ 16...

PM ਮੋਦੀ ਨੇ ਕੁੱਲੂ ਬੱਸ ਹਾਦਸੇ ‘ਤੇ ਜਤਾਇਆ ਦੁੱਖ,ਇਸ ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Published on

spot_img

ਹਿਮਾਚਲ ਦੇ ਕੁੱਲੂ ਵਿੱਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਯਾਤਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਸੈਜ ਘਾਟੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਿਲ ਹਨ । ਕੁਝ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਿਆ ਗਿਆ ਹੈ, ਜਿਨ੍ਹਾਂ ਵਿੱਚ ਕਈਆਂ ਦੀ ਸਥਿਤੀ ਬੇਹੱਦ ਨਾਜ਼ੁਕ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 45 ਲੋਕ ਸਵਾਰ ਸਨ।

ਹਿਮਾਚਲ ਵਿੱਚ ਵਾਪਰੇ ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇੱਕ ਟਵੀਟ ਵੀ ਜਾਰੀ ਕੀਤਾ ਗਿਆ ਹੈ। ਇਸ ਟਵੀਟ ਲਿਖਿਆ, ‘‘ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵਾਪਰਿਆ ਇਹ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਇਸ ਦੁਖ਼ਦ ਘੜੀ ਵਿੱਚ ਮੇਰੀ ਹਮਦਰਦੀ ਮ੍ਰਿਤਕ ਪਰਿਵਾਰਾਂ ਨਾਲ ਹੈ । ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਉਮੀਦ ਕਰਦਾ ਹਾਂ । ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਿਹਾ ਹੈ।’’ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਕੁੱਲੂ ਵਿੱਚ ਇਹ ਹਾਦਸਾ ਸੋਮਵਾਰ ਸਵੇਰੇ 8 ਵਜੇ ਵਾਪਰਿਆ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ ਹਾਲੇ ਹੋਰ ਵੱਧ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਕੁੱਲੂ ਤੋਂ ਸੈਜ ਜਾ ਰਹੀ ਸੀ, ਜਿਸ ਵਿੱਚ ਸਕੂਲੀ ਬੱਚੇ ਵੀ ਸਫ਼ਰ ਕਰ ਰਹੇ ਸਨ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this