ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਤੰਜ਼ ਕੱਸਿਆ ਸੀ। ਭਗਵੰਤ ਮਾਨ ਦੀ ਇਸ ਟਿੱਪਣੀ ’ਤੇ ਵਿਦੇਸ਼ ਮੰਤਰਾਲੇ ਨੇ ਵੀਰਵਾਰ, 10 ਜੁਲਾਈ 2025 ਨੂੰ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਦੀ ਯਾਤਰਾ ਨੂੰ ਲੈ ਕੇ ਕੀਤੀਆਂ ਗਈਆਂ ਅਜਿਹੀਆਂ ਟਿੱਪਣੀਆਂ ਗੈਰ-ਜ਼ਿੰਮੇਵਾਰਾਨਾ ਅਤੇ ਦੁਖਦਾਈ ਹਨ।
ਵਿਦੇਸ਼ ਮੰਤਰਾਲੇ ਨੇ ਲਾਈ ਫਿਟਕਾਰ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਅਸੀਂ ਗਲੋਬਲ ਸਾਊਥ ਦੇ ਦੋਸਤਾਨਾ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਬਾਰੇ ਇੱਕ ਉੱਚ-ਦਰਜੇ ਦੇ ਰਾਜ ਅਧਿਕਾਰੀ ਦੁਆਰਾ ਕੀਤੀਆਂ ਗਈਆਂ ਕੁਝ ਟਿੱਪਣੀਆਂ ਦੇਖੀਆਂ ਹਨ।” ਭਗਵੰਤ ਮਾਨ ਦੀਆਂ ਟਿੱਪਣੀਆਂ ‘ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ, ਉਨ੍ਹਾਂ ਕਿਹਾ, “ਇਹ ਟਿੱਪਣੀਆਂ ਗੈਰ-ਜ਼ਿੰਮੇਵਾਰਾਨਾ ਅਤੇ ਅਫਸੋਸਜਨਕ ਹਨ ਅਤੇ ਕਿਸੇ ਵੀ ਰਾਜ ਅਧਿਕਾਰੀ ਨੂੰ ਸ਼ੋਭਾ ਨਹੀਂ ਦਿੰਦੀਆਂ।
ਰਣਧੀਰ ਜੈਸਵਾਲ ਨੇ ਕਿਹਾ, ‘ਭਾਰਤ ਸਰਕਾਰ ਅਜਿਹੀਆਂ ਅਣਉਚਿਤ ਟਿੱਪਣੀਆਂ ਤੋਂ ਆਪਣੇ ਆਪ ਨੂੰ ਵੱਖ ਕਰਦੀ ਹੈ ਜੋ ਦੋਸਤਾਨਾ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਕਮਜ਼ੋਰ ਕਰਦੀਆਂ ਹਨ।’ ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮੀਡੀਆ ਬ੍ਰੀਫਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਸ਼ਬਦੀ ਵਾਰ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਯਾਤਰਾ ‘ਤੇ ਚੁਟਕੀ ਲੈਂਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਉਹ 140 ਕਰੋੜ ਲੋਕਾਂ ਵਾਲੇ ਦੇਸ਼ ਵਿੱਚ ਨਹੀਂ ਰਹਿੰਦੇ, ਸਗੋਂ 10,000 ਦੀ ਆਬਾਦੀ ਵਾਲੇ ਦੇਸ਼ਾਂ ਦਾ ਦੌਰਾ ਕਰਦੇ ਹਨ।ਉਨ੍ਹਾਂ ਨੂੰ ਉਥੇ ਦੇ ਸਭ ਤੋਂ ਉੱਚੇ ਇਨਾਮ ਮਿਲ ਰਹੇ ਹਨ।” ਭਗਵੰਤ ਮਾਨ ਨੇ ਤੰਜ਼ ਮਾਰਦਿਆਂ ਕਿਹਾ, “ਇੱਥੇ ਪੰਜਾਬ ਵਿੱਚ ਤਾਂ ਸਿਰਫ਼ ਇੱਕ JCB ਵੇਖਣ ਲਈ ਹੀ 10,000 ਲੋਕ ਇਕੱਠੇ ਹੋ ਜਾਂਦੇ ਹਨ।