ਕਿਹਾ-‘ਗੁਰੂ ਜੀ ਦੀਆਂ ਸਿੱਖਿਆਵਾਂ ਕਰਦੀਆਂ ਨੇ ਪ੍ਰੇਰਿਤ’ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ

Date:

ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰੂ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਝੁਕਣ ਤੋਂ ਇਨਕਾਰ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ, ‘‘ਮੈਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਤੇ ਆਪਣੇ ਸਿਧਾਂਤਾਂ ਦੇ ਨਾਲ-ਨਾਲ ਆਦਰਸ਼ਾਂ ਪ੍ਰਤੀ ਅਟੁੱਟ ਵਚਨਬੱਧਤਾ ਲਈ ਦੁਨੀਆ ਪੱਧਰ ‘ਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਜ਼ੁਲਮ ਅਤੇ ਬੇਇਨਸਾਫ਼ੀ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀਆਂ ਹਨ।’’

ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਿਖਾਂ ਦੇ ਨੌਵੇਂ ਗੁਰੂ ਸਨ, ਜਿਨ੍ਹਾਂ ਨੂੰ 400 ਸਾਲਾਂ ਬਾਅਦ ਵੀ ‘ਹਿੰਦ ਦੀ ਚਾਦਰ’ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਤੇ ਕਸ਼ਮੀਰੀ ਪੰਡਿਤਾਂ ਦੀ ਰਾਖੀ ਦੇ ਲਈ ਸ਼ਹਾਦਤ ਦੇ ਦਿੱਤੀ। ਉਨ੍ਹਾਂ ਦਾ ਸਮੁੱਚਾ ਜੀਵਨ ਮਨੁੱਖੀ ਸਮਾਜ ਲਈ ਮਹਾਨ ਪ੍ਰੇਰਨਾ ਸਰੋਤ ਹੈ।

LEAVE A REPLY

Please enter your comment!
Please enter your name here

Share post:

Subscribe

Popular

More like this
Related