Site icon Punjab Mirror

PM Modi USA Visit: ਵੱਡੀ ਰੈਲੀ ਦੀ ਤਿਆਰੀ ਸਿੱਖ ਜਥੇਬੰਦੀਆਂ ਵੱਲੋਂ ਅਮਰੀਕਾ ‘ਚ ਪੀਐਮ ਮੋਦੀ ਦੇ ਵਿਰੋਧ ਦਾ ਐਲਾਨ

ਅਮਰੀਕਾ ਦੀਆਂ ਸਿੱਖਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 22 ਜੂਨ ਨੂੰ ਵਾਸ਼ਿੰਗਟਨ ਦੌਰੇ ’ਤੇ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ।

PM Modi USA Visit: ਅਮਰੀਕਾ ਦੀਆਂ ਸਿੱਖਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 22 ਜੂਨ ਨੂੰ ਵਾਸ਼ਿੰਗਟਨ ਦੌਰੇ ’ਤੇ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਦੇ ਦੌਰੇ ਮੌਕੇ ਵੀ ਨਾਅਰੇਬਾਜ਼ੀ ਕੀਤੀ ਸੀ।

ਇਸ ਬਾਰੇ ਸਿੱਖ ਜਥੇਬੰਦੀਆਂ ਦੇ ਸਮੂਹ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿੱਚ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਤੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਮੀਟਿੰਗ ਕੀਤੀ ਗਈ। 

ਇਸ ਮੌਕੇ ਸਰਬਸੰਮਤੀ ਨਾਲ ਅਮਰੀਕਾ ਦੇ ਸਿੱਖਾਂ ਵੱਲੋਂ ਕਾਂਗਰਸ ਤੇ ਭਾਜਪਾ ਦੋਵਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਦੱਸ ਦਈਏ ਕਿ ਅਮਰੀਕਾ ਦੇ ਸਿੱਖਾਂ ਵੱਲੋਂ ਹਾਲ ਹੀ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਅਮਰੀਕਾ ਦੌਰੇ ਦੌਰਾਨ ਵਿਰੋਧ ਕੀਤਾ ਗਿਆ ਸੀ। 

ਦੱਸ ਦਈਏ ਕਿ ਪੀਐਮ ਮੋਦੀ ਅਮਰੀਕਾ ਦੌਰ ਉੱਪਰ ਜਾ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਤੇ ਜੋ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੋਵਾਂ ਦੇਸ਼ਾਂ ਵਿਚਾਲੇ ਕਈ ਅਹਿਮ ਦੁਵੱਲੇ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਸ ਦੌਰੇ ਨਾਲ ਵਪਾਰ, ਤਕਨਾਲੋਜੀ, ਸਿੱਖਿਆ, ਉਦਯੋਗ, ਸਵੱਛ ਊਰਜਾ, ਰੱਖਿਆ, ਸੁਰੱਖਿਆ, ਸਿਹਤ ਸੰਭਾਲ, ਖੋਜ, ਲੋਕਾਂ ਵਿਚਾਲੇ ਸੰਪਰਕ ਸਮੇਤ ਸਾਂਝੇ ਹਿੱਤਾਂ ਨਾਲ ਜੁੜੇ ਹੋਰ ਦੁਵੱਲੇ ਮੁੱਦਿਆਂ ਦੀ ਸਮੀਖਿਆ ਕਰਨ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ : Cyclone Biparjoy: ਬਿਪਰਜੋਏ ਦਿਖਾ ਰਿਹਾ ਹੈ ਤਬਾਹੀ ਦਾ ਟ੍ਰੇਲਰ, ਗੁਜਰਾਤ-ਮਹਾਰਾਸ਼ਟਰ ‘ਚ ਭਾਰੀ ਮੀਂਹ, 9 ਸੂਬਿਆਂ ‘ਚ ਅਲਰਟ 150KM ਹੈ ਤੂਫਾਨ ਦੀ ਰਫਤਾਰ

ਸਰਕਾਰੀ ਬਿਆਨ ਮੁਤਾਬਕ ਦੋਵੇਂ ਆਗੂ ਭਾਰਤ-ਅਮਰੀਕਾ ਗੱਠਜੋੜ ਨੂੰ ਮਜ਼ਬੂਤ​ਕਰਨ ਤੇ ਜੀ-20 ਸਮੇਤ ਬਹੁਪੱਖੀ ਮੰਚਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ਦੀ ਖੋਜ ਕਰਨਗੇ। ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਅਧਿਕਾਰਤ ਦੌਰੇ ‘ਤੇ ਜਾਣਗੇ, ਜਿਸ ‘ਚ 22 ਜੂਨ, 2023 ਨੂੰ ਸਰਕਾਰੀ ਦਾਅਵਤ ਪ੍ਰੋਗਰਾਮ ਵੀ ਸ਼ਾਮਲ ਹੈ। ਉਨ੍ਹਾਂ ਦਾ ਇਹ ਦੌਰਾ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਤੇ ਫਸਟ ਲੇਡੀ ਜਿਲ ਬਿਡੇਨ ਦੇ ਸੱਦੇ ‘ਤੇ ਹੋ ਰਿਹਾ ਹੈ।

Exit mobile version