ਪਟਿਆਲਾ: ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿਚ ਵੈਟਰਨਰੀ ਅਫ਼ਸਰ (ਗਰੁੱਪ-ਏ) ਦੀਆਂ 405 ਅਸਾਮੀਆਂ ਲਈ ਅੰਤਿਮ ਨਤੀਜਾ ਜਾਰੀ ਕਰ ਦਿੱਤਾ ਹੈ।ਪੀਪੀਐਸਸੀ ਦੇ ਸਕੱਤਰ ਚਰਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 1022 ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ। 8 ਦਸੰਬਰ 2024 ਨੂੰ ਲਿਖਤੀ ਪ੍ਰੀਖਿਆ ਕਰਵਾਈ ਗਈ ਸੀ, ਜਿਸ ਤੋਂ ਬਾਅਦ 413 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ।
ਅੰਤਿਮ ਮੈਰਿਟ ਸੂਚੀ ਅਤੇ ਸ਼੍ਰੇਣੀ ਅਨੁਸਾਰ ਵੱਖ-ਵੱਖ ਮੈਰਿਟ ਸੂਚੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਵੈੱਬਸਾਈਟ www.ppsc.gov.in ‘ਤੇ ਉਪਲਬਧ ਹਨ।ਉਨ੍ਹਾਂ ਨੇ ਦੱਸਿਆ ਕਿ ਭਰਤੀ ਦੀ ਸਾਰੀ ਪ੍ਰਕਿਰਿਆ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਪੂਰੀ ਕੀਤੀ ਗਈ ਹੈ।