Site icon Punjab Mirror

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਕੇਰਲ ‘ਚ ਨਵੀਂ ਲਾਂਚ ਕੀਤੀ ਗਈ ਵੰਦੇ ਭਾਰਤ ਐਕਸਪ੍ਰੈਸ ‘ਤੇ ਕੀਤਾ ਗਿਆ ਪਥਰਾਅ, ਕੋਚ ਦੇ ਸ਼ੀਸ਼ੇ ਟੁੱਟੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਕੇਰਲ ਵਿੱਚ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਹੁਣ ਖਬਰ ਆ ਰਹੀ ਹੈ ਕਿ ਜਦੋਂ ਇਹ ਟਰੇਨ ਰਾਜ ਦੇ ਮਲਪੁਰਮ ਜ਼ਿਲੇ ਦੇ ਤਿਰੁਨਾਵਯਾ ਅਤੇ ਤਿਰੂਰ ਤੋਂ ਲੰਘੀ ਤਾਂ ਉਸ ‘ਤੇ ਪੱਥਰ ਸੁੱਟੇ ਗਏ। ਹਮਲਾਵਰਾਂ ਨੇ ਇਸ ਦੌਰਾਨ ਸੀ4 ਕੋਚ ਦੀ ਸੀਟ ਨੰਬਰ 62 ਅਤੇ 63 ਨੂੰ ਨਿਸ਼ਾਨਾ ਬਣਾਇਆ।

ਇਸ ਪੱਥਰਬਾਜ਼ੀ ਕਾਰਨ ਕੋਚ ਦੇ ਸ਼ੀਸ਼ੇ ਟੁੱਟ ਗਏ, ਹਾਲਾਂਕਿ ਇਸ ਪੱਥਰਬਾਜ਼ੀ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਘਟਨਾ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਉਨ੍ਹਾਂ ਇਲਾਕਿਆਂ ਦੀ ਜਾਂਚ ਕਰ ਰਹੀ ਹੈ ਜਿੱਥੇ ਪੱਥਰਬਾਜ਼ੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਅਮਰੀਕਾ ਦੇ ਇਲੀਨੋਇਸ ਸੂਬੇਧੂੜ ਦਾ ਤੂਫ਼ਾਨ, ਆਪਸ ‘ਚ ਟਕਰਾਈਆਂ 60 ਗੱਡੀਆਂ, 30 ਫੱਟੜ, 6 ਮਰੇ,

ਜਾਣਕਾਰੀ ਮੁਤਾਬਕ ਮਲਪੁਰਮ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਦੀ ਤਲਾਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਪੁਲਿਸ ਵੀ ਇਹ ਮਾਮਲਾ ਦਰਜ ਕਰੇਗੀ। ਤੁਹਾਨੂੰ ਦੱਸ ਦੇਈਏ ਕਿ 25 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਦੇ ਤਿਰੂਵਨੰਤਪੁਰਮ ਸੈਂਟਰਲ ਰੇਲਵੇ ਸਟੇਸ਼ਨ ਤੋਂ ਕੇਰਲ ਦੀ ਪਹਿਲੀ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।

Exit mobile version