HomeUncategorizedPSEB 8th and 12th Class Result:ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਗਿਆ 8ਵੀਂ...

PSEB 8th and 12th Class Result:ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਗਿਆ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਇੱਥੇ ਆਨਲਾਈਨ ਕਰੋ ਚੈੱਕ

Published on

spot_img

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ 8ਵੀਂ ਤੇ 12ਵੀਂ ਜਮਾਤ ਦੇ ਨਤੀਜੇ ਐਲਾਨੇਗਾ। ਬੋਰਡ ਵੱਲੋਂ ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ।

PSEB 8th and 12th class result: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ 8ਵੀਂ ਤੇ 12ਵੀਂ ਜਮਾਤ ਦੇ ਨਤੀਜੇ ਐਲਾਨੇਗਾ। ਬੋਰਡ ਵੱਲੋਂ ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਇੱਥੇ ਕਰੋ ਨਤੀਜਾ ਚੈੱਕ 
ਵਿਦਿਆਰਥੀ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਤੋਂ ਇਲਾਵਾ ਇੱਕ ਪ੍ਰਾਈਵੇਟ ਕੰਪਨੀ ਦੀ ਵੈੱਬਸਾਈਟ ‘ਤੇ ਵੀ ਨਤੀਜਾ ਵੇਖਿਆ ਜਾ ਸਕੇਗਾ। ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ https://www.pseb.ac.in/ ‘ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹੇਗਾ। ਜਿੱਥੇ ਰੋਲ ਨੰਬਰ ਭਰ ਕੇ ਪੂਰਾ ਨਤੀਜਾ ਸਾਹਮਣੇ ਆ ਜਾਵੇਗਾ। ਇਸ ਤੋਂ ਇਲਾਵਾ www.indiaresult.com ਤੋਂ ਵੀ ਨਤੀਜਾ ਦੇਖਿਆ ਜਾ ਸਕਦਾ ਹੈ।

ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਤਰੁੱਟੀ ਹੁੰਦੀ ਹੈ ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ। ਦੱਸ ਦਈਏ ਕਿ 8ਵੀਂ ਜਮਾਤ ਦੀ ਪ੍ਰੀਖਿਆ ਬੋਰਡ ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਕਰਵਾਈ ਗਈ ਸੀ। 

ਇਹ ਵੀ ਪੜ੍ਹੋ : GURU ARJUN DEV JI PRAKASH PURB: ਮੁੱਖ ਮੰਤਰੀ ਨੇ ਦਿੱਤੀਆਂ ਵਧਾਈਆਂ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਬੋਰਡ ਮੁਤਾਬਕ ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।

ਹਾਸਲ ਜਾਣਕਾਰੀ ਮੁਤਾਬਕ ਬੋਰਡ ਜਲਦੀ ਹੀ ਡਿਜੀਲੌਕਰ ਵਿੱਚ ਮਾਰਕਸ਼ੀਟ ਜਾਰੀ ਕਰੇਗਾ। ਇਨ੍ਹਾਂ ਨੂੰ PSEB ਦੁਆਰਾ ਅੰਤਿਮ ਨਤੀਜੇ ਮੰਨਿਆ ਜਾਵੇਗਾ। ਜਦੋਂਕਿ ਜਿਨ੍ਹਾਂ ਵਿਦਿਆਰਥੀਆਂ ਨੇ ਹਾਰਡ ਕਾਪੀ ਲਈ ਅਪਲਾਈ ਕੀਤਾ ਹੈ, ਉਨ੍ਹਾਂ ਨੂੰ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ। ਬੋਰਡ ਅਧਿਕਾਰੀਆਂ ਮੁਤਾਬਕ ਵਿਦਿਆਰਥੀਆਂ ਨੂੰ ਬੋਰਡ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਵੈੱਬਸਾਈਟ ‘ਤੇ ਜਾਣਾ ਹੋਵੇਗਾ। ਇਸ ‘ਤੇ ਉਨ੍ਹਾਂ ਨੂੰ ਬੋਰਡ ਨਾਲ ਜੁੜੀ ਸਾਰੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ।

Latest articles

PM ਮੋਦੀ ਦਾ ਪਹਿਲਾ ਵਿਦੇਸ਼ ਦੌਰਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ G7 ਸੰਮੇਲਨ ਲਈ ਇਟਲੀ ਪਹੁੰਚੇ PM ਮੋਦੀ,

ਪ੍ਰਧਾਨ ਮੰਤਰੀ ਨਰਿੰਦਰ ਮੋਦੀ G7 ਸੰਮੇਲਨ ਲਈ ਇਟਲੀ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼...

14-6-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥...

ਕਈ ਜ਼ਿਲ੍ਹਿਆਂ ‘ਚ ਬੱਦਲ ਰਹਿਣਗੇ ਛਾਏ ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ,

ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।...

WHO alert- WHO ਨੇ ਕੀਤਾ ਚੌਕਸ… ਭਾਰਤ ਵਿਚ ਇਨਸਾਨਾਂ ਵਿਚ ਆ ਵੜਿਆ ਇਹ ਖਤਰਨਾਕ ਫਲੂ

ਪੱਛਮੀ ਬੰਗਾਲ ਵਿੱਚ ਇੱਕ ਚਾਰ ਸਾਲ ਦਾ ਬੱਚਾ H9N2 ਵਾਇਰਸ ਨਾਲ ਸੰਕਰਮਿਤ ਪਾਇਆ ਗਿਆ...

More like this

PM ਮੋਦੀ ਦਾ ਪਹਿਲਾ ਵਿਦੇਸ਼ ਦੌਰਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ G7 ਸੰਮੇਲਨ ਲਈ ਇਟਲੀ ਪਹੁੰਚੇ PM ਮੋਦੀ,

ਪ੍ਰਧਾਨ ਮੰਤਰੀ ਨਰਿੰਦਰ ਮੋਦੀ G7 ਸੰਮੇਲਨ ਲਈ ਇਟਲੀ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼...

14-6-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥...

ਕਈ ਜ਼ਿਲ੍ਹਿਆਂ ‘ਚ ਬੱਦਲ ਰਹਿਣਗੇ ਛਾਏ ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ,

ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।...