Site icon Punjab Mirror

Punjab Result : ਨਤੀਜਿਆਂ ਦੇ ਪਹਿਲੇ ਗੇੜ ‘ 12443 ਵੋਟਾਂ ਨਾਲ ਅੱਗੇਚ ਹਲਕਾ ਧੂਰੀ ਤੋਂ ਭਗਵੰਤ ਮਾਨ

punjab election result

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ‘ਚ ਹਲਕਾ ਧੂਰੀ ਤੋਂ ਭਗਵੰਤ ਮਾਨ 12443 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਧੂਰੀ ਤੋਂ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਨੇਤਾ ਦਲਵੀਰ ਸਿੰਘ ਗੋਲਡੀ ਨਾਲ ਹੈ। ਮਾਨ ਦੋ ਵਾਰ ਲਗਾਤਾਰ ਸਾਂਸਦ ਚੁਣੇ ਜਾ ਚੁੱਕੇ ਹਨ। ਧੂਰੀ ਸੀਟ ਵੀ ਉਨ੍ਹਾਂ ਦੇ ਸੰਸਦੀ ਖੇਤਰ ਵਿਚ ਆਉਂਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ ਜਲਾਲਾਬਾਦ ਤੇ ਲਹਿਰਾ ਤੋਂ ਵਿਧਾਨ ਸਭਾ ਚੋਣ ਹਾਰ ਚੁੱਕੇ ਹਨ। ਉਥੇ ਗੋਲਡੀ ਤੋਂ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਿਲ ਰਹੀ ਹੈ।

ਗੌਰਤਲਬ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

Exit mobile version