Site icon Punjab Mirror

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਭੁੱਲਰ :ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫਰਵਰੀ ਤੋਂ ਹੋਵੇਗੀ ਸ਼ੁਰੂ

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਨਾਲ ਗਾਵਾਂ ਦੇ ਅਗਾਊਂ ਬਚਾਅ ਲ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਲਈ ਗੋਟ ਪਾਕਸ ਵੈਕਸੀਨ ਦੀਆਂ 25 ਲੱਖ ਡੋਜ਼ ਏਅਰਲਿਫਟ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੋਰਨਾਂ ਸੂਬਿਆਂ ਤੋਂ ਪੰਜਾਬ ਵਿਚ ਫੈਲੀ ਇਸ ਬੀਮਾਰੀ ਨਾਲ ਪਸ਼ੂਆਂ ਦਾ ਬਹੁਤ ਨੁਕਸਾਨ ਹੋਇਆ ਸੀ। ਇਹ ਬੀਮਾਰੀ ਫਿਰ ਸੂਬੇ ਵਿਚ ਕਿਸਾਨੀ, ਪਸ਼ੂ ਧਨ ਤੇ ਸਬੰਧਤ ਪੇਸ਼ਿਆਂ ਦਾ ਨੁਕਸਾਨ ਨਾ ਕਰ ਸਕੇ ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਤੋਂ ਹੀ ਯੋਜਨਾ ਬਣਾਈ ਹੈ।

ਮੰਤਰੀ ਨੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਤੇ ਭਵਿੱਖ ਦੀ ਰਣਨੀਤੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਵੱਲੋਂ ਲਏ ਗਏ ਫੈਸਲੇ ਮੁਤਾਬਕ 15 ਫਰਵਰੀ 2023 ਤੋਂ ਰਾਜ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤੇ ਇਸ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਲਗਭਗ 45 ਦਿਨ ਤੱਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਵਿਚ 31 ਮਾਰਚ 2023 ਤੱਕ ਸੂਬੇ ਦੀਆਂ ਸਾਰੀਆਂ ਗਾਵਾਂ ਦਾ ਮੁਫਤ ਟੀਕਾਕਰਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Sidhu Moose Wala: ਕਿਹਾ- 3 ਮਹੀਨਿਆਂ ‘ਚ ਇੱਕ ਸਾਲ ਜਾਊ ਪਰ… ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਪੋਸਟ

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਦੇ ਸਰਕਾਰੀ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ ਹੈਦਰਾਬਾਦ ਤੋਂ 25 ਲੱਖ ਡੋਜ਼ ਖਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਰਨਰੀ ਵੈਕਸੀਨ ਸੰਸਥਾ ਵਿਚ ਸਟੋਰ ਕੀਤੀ ਗਈ ਹੈ ਜਿਥੋਂ ਇਨ੍ਹਾਂ ਡੋਜ਼ਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਖਾਸ ਧਿਆਨ ਰੱਖਿਆ ਗਿਆ ਹੈ।

Exit mobile version