More
  Homeਦੇਸ਼ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ : ‘ਅੱਛੇ ਦਿਨਾਂ’ ਦੀ ਉਡੀਕ ਕਰ...

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ : ‘ਅੱਛੇ ਦਿਨਾਂ’ ਦੀ ਉਡੀਕ ਕਰ ਰਹੇ ਗੁਜਰਾਤ ‘ਚ AAP ਦੀ ਸਰਕਾਰ ਬਣਨ ‘ਤੇ ਆਉਣਗੇ ‘ਸੱਚੇ ਦਿਨ

  Published on

  spot_img

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਿੱਚ ਜੁਟੇ ਹੋਏ ਹਨ। ਉਨ੍ਹਾਂ ਨੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਕਿਸੇ ਬਦਲ ਦੀ ਘਾਟ ਕਾਰਨ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ, ਪਰ ਹੁਣ ਸੂਬੇ ਵਿੱਚ ਤਬਦੀਲੀ ਦੀ ਹਵਾ ਚੱਲ ਰਹੀ ਹੈ। ‘ਅੱਛੇ ਦਿਨ’ ਦਾ ਇੰਤਜ਼ਾਰ ਕਰ ਰਹੇ ਗੁਜਰਾਤ ਦੇ ‘ਆਪ’ ਦੀ ਸਰਕਾਰ ਬਣਨ ‘ਤੇ ‘ਸੱਚੇ ਦਿਨ’ ਆਉਣਗੇ।

  CM ਮਾਨ ਨੇ ਕਿਹਾ ਕਿ ਪਿਛਲੇ 27 ਸਾਲਾਂ ਵਿੱਚ ਗੁਜਰਾਤ ਵਿਕਾਸ ਪੱਖੋਂ ਪੱਛੜਿਆ ਹੈ। ਇਹ ਮੰਦਭਾਗਾ ਹੈ ਕਿ 2.50 ਲੱਖ ਕਰੋੜ ਰੁਪਏ ਦੇ ਬਜਟ ਵਾਲੇ ਸੂਬੇ ‘ਤੇ 3.50 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਸੁੱਤੇ ਹੋਏ ਵੀ ਟੈਕਸ ਭਰ ਰਹੇ ਹਨ, ਜਦਕਿ ਭਾਜਪਾ ਦੇ ਦੋਸਤ ਇਸ ਪੈਸੇ ਨੂੰ ਲੁੱਟ ਰਹੇ ਹਨ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਗੁਜਰਾਤ ‘ਆਪ’ ਨੂੰ ਭਾਰੀ ਬਹੁਮਤ ਦੇ ਕੇ ਪੰਜਾਬ ਅਤੇ ਦਿੱਲੀ ਦਾ ਰਿਕਾਰਡ ਤੋੜੇਗਾ । ਲੋਕ ਗੁਜਰਾਤ ਤੋਂ ਭਾਜਪਾ ਨੂੰ ਬਾਹਰ ਦਾ ਰਾਹ ਦਿਖਾਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਦਸੰਬਰ ਵਿੱਚ ‘ਆਪ’ ਸੂਬੇ ਵਿੱਚ ਲੋਕ ਪੱਖੀ ਸਰਕਾਰ ਬਣਾਏਗੀ।

  ਉਨ੍ਹਾਂ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਸੁਪਨਾ ਹਨ ਪਰ ਗੁਜਰਾਤ ਵਿੱਚ ‘ਆਪ’ ਦੀ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ‘ਸੱਚੇ ਦਿਨ’ ਆਉਣਗੇ । ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਚੋਣਾਂ ਮਗਰੋਂ ਵਿਕਾਸਮੁਖੀ ਸਰਕਾਰ ਆਵੇਗੀ। ਮਾਨ ਨੇ ਕਿਹਾ ਕਿ ਇਹ ਸਰਕਾਰ ਸੂਬੇ ਦੇ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਖਵਾਹਿਸ਼ਾਂ ‘ਤੇ ਖਰਾ ਉਤਰੇਗੀ। ਇਸ ਤੋਂ ਇਲਾਵਾ CM ਮਾਨ ਨੇ ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਿਰੋਧ ਕਰਦੇ ਆ ਰਹੇ ਹਨ, ਜਦੋਂਕਿ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਦੋਵੇਂ ਹੱਥੀਂ ਖ਼ਜ਼ਾਨਾ ਲੁਟਾਇਆ ਹੈ । ਇਨ੍ਹਾਂ ਆਗੂਆਂ ਤੇ ਇਨ੍ਹਾਂ ਦੇ ਦਰਬਾਰੀਆਂ ਨੇ ਜਨਤਾ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ।

  ਦੱਸ ਦੇਈਏ ਕਿ CM ਭਗਵੰਤ ਮਾਨ ਨੇ ਕਾਂਗਰਸ ਨੂੰ ਭਾਜਪਾ ਦੀ ‘ਬੀ’ ਟੀਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਗਵਾ ਪਾਰਟੀ ਨੇ ਕਈ ਰਾਜਾਂ ਵਿੱਚ ਕਾਂਗਰਸੀ ਵਿਧਾਇਕ ਖਰੀਦੇ ਹਨ। ਇਹ ਲੋਕਤੰਤਰ ਦਾ ਕਤਲ ਹੈ ਪਰ ਕਾਂਗਰਸੀ ਆਗੂਆਂ ਨੇ ਇਸ ਮਾਮਲੇ ਦਾ ਕਿਸੇ ਵੀ ਆਧਾਰ ’ਤੇ ਵਿਰੋਧ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਦੀ ਤਖ਼ਤੀ’ ਨਾਲ ਦਫ਼ਤਰ ਖੋਲ੍ਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਇਕ-ਦੂਜੇ ਨਾਲ ਹੱਥ ਮਿਲਾ ਲਿਆ ਹੈ। ਇਨ੍ਹਾਂ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਮਾਨ ਨੇ ਸਪੱਸ਼ਟ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।

  Latest articles

  Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

  Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

  BJP releases list of 6 candidates for Punjab!

  Chandigarh: BJP released the 8th list of Lok Sabha Candidates from Punjab, Odisha and...

  Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

  Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

  More like this

  Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

  Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

  BJP releases list of 6 candidates for Punjab!

  Chandigarh: BJP released the 8th list of Lok Sabha Candidates from Punjab, Odisha and...

  Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

  Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...