HomeਪੰਜਾਬPunjab Election: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ...

Punjab Election: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਜੇਲ੍ਹ ਚੋਂ ਹੀ ਨਾਮਜ਼ਦਗੀ ਦਾਖ਼ਲ ਕਰਨਗੇ, 7 ਦਿਨਾਂ ਲਈ ਮੰਗੀ ਸੀ ਆਰਜੀ ਰਿਹਾਈ

Published on

spot_img

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।

Punjab Election: ਖਾਲਿਸਤਾਨੀ ਸਮਰਥਕ ਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।

ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਨੇ ਅੰਮ੍ਰਿਤਪਾਲ ਸਿੰਘ

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਕੀਤੀ। ਪਟੀਸ਼ਨ ‘ਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ।

ਇਹ ਵੀ ਪੜ੍ਹੋ : ਕੀਮਤ 7 ਲੱਖ ਰੁਪਏ ਤੋਂ ਵੀ ਘੱਟ ਮਾਰੂਤੀ ਸੁਜ਼ੂਕੀ ਸਵਿਫਟ ਭਾਰਤੀ ਬਾਜ਼ਾਰ ‘ਚ ਹੋਈ ਲਾਂਚ

ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਪਟੀਸ਼ਨ ‘ਚ ਕਿਹਾ ਕਿ ਮੇਰੇ ਲਈ ਚੋਣ ਲੜਨ ਲਈ ਨਾਮਜ਼ਦਗੀ ਫਾਰਮ ਭਰਨਾ ਜ਼ਰੂਰੀ ਹੈ।

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this