Punjab Government ਵੱਲੋਂ UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ ਦੇ ਦਿਹਾਂਤ ‘ਤੇ ਅੱਜ ਰਾਜਸੀ ਸ਼ੋਕ ਰੱਖਣ ਦਾ ਐਲਾਨ|

UAE ਦੇ ਰਾਸ਼ਟਰਪਤੀ ਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਇਸ ਸਬੰਧੀ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਸਮੂਹ ਰਾਜਾਂ ਦੇ ਮੁੱਖ ਸਕੱਤਰ ਸਾਹਿਬਾਨ ਨੂੰ 14.5.2022 ਦਾ ਇੱਕ ਦਿਨ ਦਾ ਰਾਜਸੀ ਸੋਗ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਹੁਕਮ ਦਿੱਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਇਸ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਤੇ ਲਿਖਿਆ ਗਿਆ ਹੈ ਕਿ ਮ੍ਰਿਤਕ ਸ਼ਖਸੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਅੱਜ ਯਾਨੀ 14.5.2022 ਨੂੰ ਪੰਜਾਬ ਰਾਜ ਵਿਚ ਰਾਜਸੀ ਸ਼ੋਕ ਐਲਾਨਿਆ ਜਾਂਦਾ ਹੈ। ਇਸ ਦਿਨ ਸਰਕਾਰੀ ਦਫਤਰਾਂ ਵਿਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ।

Leave a Reply

Your email address will not be published.