ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੇ ਲੋਕਾਂ ਨੂੰ ਸਫ਼ਰ ਲਈ ਆਵੇਗੀ ਮੁਸੀਬਤ, ਕਿਉਂਕਿ ਸੂਬੇ ਭਰ ਵਿੱਚ ਅਣਮਿੱਥੇ ਸਮੇਂ ਲਈ ਸਰਕਾਰੀ ਬੱਸਾਂ ਰੁਕ ਗਈਆਂ ਹਨ।
PRTC ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਸਰਕਾਰ ਨੂੰ ਪੱਤਰ ਜਾਰੀ ਕਰਨ ਦਾ ਅਲਟੀਮੇਟਮ ਦਿੱਤਾ ਸੀ। ਮੰਗਾਂ ਮੰਨਣ ਦਾ ਪੱਤਰ ਜਾਰੀ ਨਾ ਹੋਣ ’ਤੇ, ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਚੱਕਾ ਜਾਮ ਕਰ ਦਿੱਤਾ।