Site icon Punjab Mirror

ਪੰਜਾਬ ਸਰਕਾਰ ਦਾ ਐਲਾਨ, ਪੰਜਾਬ ਦੇ ਪਸ਼ੂ ਪਾਲਣ ਮੰਤਰੀ  ਅਫਰੀਕਨ ਸਵਾਈਨ ਫੀਵਰ ਸੂਰਾਂ ਨੂੰ ਮਾਰਨ ਲਈ ਪਾਲਕਾਂ ਨੂੰ ਮਿਲੇਗਾ ਮੁਆਵਜ਼ਾ

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਪਸ਼ੂਆਂ ਵਿੱਚ ਅਫਰੀਕਨ ਸਵਾਈਨ ਫੀਵਰ ਦਾ ਪਤਾ ਲੱਗਣ ਤੋਂ ਬਾਅਦ ਸੂਰਾਂ ਨੂੰ ਮਾਰਨ ਲਈ ਉਚਿਤ ਮੁਆਵਜ਼ਾ ਦੇਵੇਗੀ। ਮੁਆਵਜ਼ਾ ਕੇਂਦਰ ਦੀ ਨੀਤੀ ਅਨੁਸਾਰ ਦਿੱਤਾ ਜਾਵੇਗਾ। ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫੀਵਰ ਪਾਇਆ ਗਿਆ ਜੋ ਕਿ ਪਟਿਆਲਾ ਜ਼ਿਲ੍ਹੇ ਤੋਂ ਜਾਂਚ ਲਈ ਭੇਜੇ ਗਏ ਸਨ।

ਇਹ ਫੀਵਰ ਇੱਕ ਬਹੁਤ ਹੀ ਛੂਤ ਵਾਲੀ ਅਤੇ ਘਾਤਕ ਵਾਇਰਲ ਬਿਮਾਰੀ ਹੈ ਜੋ ਘਰੇਲੂ ਸੂਰਾਂ ਨੂੰ ਪ੍ਰਭਾਵਿਤ ਕਰਦੀ ਹੈ। ਪਟਿਆਲਾ ਵਿੱਚ ਦੋ ਥਾਵਾਂ ‘ਤੇ ਅਫਰੀਕਨ ਸਵਾਈਨ ਫੀਵਰ (ਏ.ਐੱਸ.ਐੱਫ.) ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਸੂਰਾਂ ਨੂੰ ਮਾਰਨਾ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਹੋਰ ਘਾਤਕ ਹੋ ਸਕਦੀ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ।

Exit mobile version