ਖੰਨਾ (ਬਿਪਨ): ਪੰਜਾਬ ਸਰਕਾਰ ਨੇ ਹਫ਼ਤੇਵਾਰ ਡੇਂਗੂ ਖ਼ਿਲਾਫ਼ ਜੰਗ ਦੀ ਸ਼ੁਰੂਆਤ ਕਰ ਦਿੱਤੀ ਹੈ। ਹਰ ਸ਼ੁੱਕਰਵਾਰ ਨੂੰ ਚਲਾਈ ਜਾਣ ਵਾਲੀ ਇਸ ਮੁਹਿੰਮ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੰਨਾ ‘ਚ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਜਾਂਚ ਕੀਤੀ।ਦੌਰੇ ਦੌਰਾਨ ਕਈ ਘਰਾਂ ਦੇ ਕੂਲਰਾਂ, ਗਮਲਿਆਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ‘ਚ ਡੇਂਗੂ ਲਾਰਵਾ ਮਿਲਿਆ, ਜਿਸ ਕਾਰਨ ਕਈ ਲੋਕਾਂ ਨੂੰ ਚਾਲਾਨ ਜਾਰੀ ਕੀਤੇ ਗਏ। ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਗਿਆ।
ਡਾ. ਬਲਬੀਰ ਸਿੰਘ ਨੇ ਇਲਾਕੇ ਦੇ ਡੇਂਗੂ ਮਰੀਜ਼ਾਂ ਦੇ ਘਰਾਂ ਦੀ ਵੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨ ਰਹਿਣਾ ਹੋਵੇਗਾ ਤੇ ਆਪਣੇ ਘਰ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣੀ ਹੋਵੇਗੀ।