Punjab covid guidelines

ਅੱਜ ਤੋਂ ਨਵੇਂ ਨਿਯਮ ਲਾਗੂ ਪੰਜਾਬ ‘ਚ ਐਂਟਰੀ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਲਾਜ਼ਮੀ |

ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਜਿਸਦੇ ਮੱਦੇਨਜ਼ਰ ਪੰਜਾਬ ਵਿੱਚ ਸੋਮਵਾਰ ਤੋਂ ਕੋਰੋਨਾ ਦੇ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਹੋ ਰਹੇ ਹਨ। ਇਨ੍ਹਾਂ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਦਾਖਲ ਹੋਣ ਦੀ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਇਜਾਜ਼ਤ ਮਿਲੇਗੀ, ਜਿਨ੍ਹਾਂ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣਗੀਆਂ।

ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਕੋਲ 72 ਘੰਟਿਆਂ ਤੱਕ ਦੀ ਪੁਰਾਣੀ RT-PCR ਨੈਗੇਟਿਵ ਰਿਪੋਰਟ ਲਾਜ਼ਮੀ ਹੋਵੇਗੀ। ਜੇਕਰ ਇਨ੍ਹਾਂ ਦੋਹਾਂ ਵਿੱਚੋਂ ਵੀ ਕੁਝ ਨਹੀਂ ਹੈ ਤਾਂ ਸੂਬੇ ਦੇ ਬਾਰਡਰ ‘ਤੇ ਰੈਪਿਡ ਐਂਟੀਜ਼ਨ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।

ਇਸ ਤੋਂ ਇਲਾਵਾ ਪੰਜਾਬ ਵਿੱਚ ਅੱਜ ਤੋਂ ਸਕੂਲ ਵੀ ਖੋਲ੍ਹ ਦਿੱਤੇ ਗਏ ਹਨ । ਸੂਬੇ ਵਿੱਚ ਫ਼ਿਲਹਾਲ 6ਵੀਂ ਜਮਾਤ ਤੋਂ ਉੱਪਰ ਤੱਕ ਦੇ ਹੀ ਸਕੂਲ ਖੋਲ੍ਹੇ ਗਏ ਹਨ। ਜਿਨ੍ਹਾਂ ਵਿੱਚ ਕੋਚਿੰਗ ਸੈਂਟਰ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਇੰਸਟੀਚਿਊਟ ਸ਼ਾਮਿਲ ਹਨ।

ਹਾਲਾਂਕਿ 5ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲ ਬੰਦ ਹੀ ਰਹਿਣਗੇ ਤੇ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਜਾਰੀ ਰਹੇਗੀ।

ਜੇਕਰ ਇੱਥੇ ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਲਗਾਤਾਰ ਦੂਸਰੇ ਦਿਨ ਇੱਕ ਹਜ਼ਾਰ ਤੋਂ ਘੱਟ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਐਤਵਾਰ ਨੂੰ ਸੂਬੇ ਵਿੱਚ ਕਰੋਨਾ ਦੇ 777 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਕੋਰੋਨਾ ਮਾਮਲਿਆਂ ਦੀ ਸਕਾਰਤਮਕਤਾ ਦਰ ਵੀ ਘੱਟ ਕੇ ਹੁਣ ਸਿਰਫ਼ 2.68% ਰਹਿ ਗਈ ਹੈ।

ਪਰ ਸੂਬੇ ਵਿੱਚ ਕੋਰੋਨਾ ਕਾਰਨ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ. ਸੂਬੇ ਵਿੱਚ ਕੋਰੋਨਾ ਕਾਰਨ ਹੋਣ ਵਾਲਿਆਂ ਮੌਤਾਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਐਤਵਾਰ ਨੂੰ ਸੂਬੇ ਵਿੱਚ ਕੋਰੋਨਾ ਕਾਰਨ 22 ਲੋਕਾਂ ਨੇ ਦਮ ਤੋੜ ਦਿੱਤਾ। ਜਿਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਮਰੀਜ਼ ਹੁਸ਼ਿਆਰਪੁਰ ਤੇ ਪਟਿਆਲਾ ਦੇ ਮਰੀਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਲਾਈਫ ਸੇਵਿੰਗ ਸਪੋਰਟ ‘ਤੇ ਰਹਿ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਕਮੀ ਆ ਰਹੀ ਹੈ।

Leave a Reply

Your email address will not be published.