HomePunjab NewsPunjab News : 26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 9 ਜ਼ਿਲ੍ਹਿਆਂ...

Punjab News : 26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 9 ਜ਼ਿਲ੍ਹਿਆਂ ਦੇ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ

Published on

spot_img

Punjab News : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ

Punjab News : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਲੀਹ ਉੱਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26672 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 20 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4424 ਲੋਕ ਰਹਿ ਰਹੇ ਹਨ।


ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2554 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 434 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 247 ਮੈਡੀਕਲ ਕੈਂਪ ਲਗਾਏ ਹਨ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...