HomeਪੰਜਾਬPunjab News: ਪੰਜਾਬ ਤੋਂ ਇਲਾਵਾ ਹਰਿਆਣਾ-ਰਾਜਸਥਾਨ ਦੇ ਵਾਹਨ ਚਾਲਕਾਂ ਨੂੰ ਵੀ ਫਾਇਦਾ,...

Punjab News: ਪੰਜਾਬ ਤੋਂ ਇਲਾਵਾ ਹਰਿਆਣਾ-ਰਾਜਸਥਾਨ ਦੇ ਵਾਹਨ ਚਾਲਕਾਂ ਨੂੰ ਵੀ ਫਾਇਦਾ, ਸੀਐਮ ਭਗਵੰਤ ਮਾਨ ਨੇ 10ਵਾਂ ਟੋਲ ਪਲਾਜ਼ਾ ਕੀਤਾ ਬੰਦ

Published on

spot_img

ਪੰਜਾਬ ਦੇ ਫਰੀਦਕੋਟ ‘ਚ ਕੋਟਕਪੂਰਾ-ਮੋਗਾ ਹਾਈਵੇਅ ‘ਤੇ ਪਿੰਡ ਚੰਦ ਪੁਰਾਣਾ ਵਿਖੇ ਪੀਡੀ ਅਗਰਵਾਲ ਟੋਲ ਪਲਾਜ਼ਾ ਅੱਜ ਸਵੇਰੇ 10 ਵਜੇ ਤੋਂ ਟੋਲ ਫਰੀ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟੋਲ ਪਲਾਜ਼ਾ ਫਰੀ ਕਰਨ ਦਾ ਐਲਾਨ ਕਰਨ ਲਈ ਟੋਲ…

Punjab News: ਪੰਜਾਬ ਦੇ ਫਰੀਦਕੋਟ ‘ਚ ਕੋਟਕਪੂਰਾ-ਮੋਗਾ ਹਾਈਵੇਅ ‘ਤੇ ਪਿੰਡ ਚੰਦ ਪੁਰਾਣਾ ਵਿਖੇ ਪੀਡੀ ਅਗਰਵਾਲ ਟੋਲ ਪਲਾਜ਼ਾ ਅੱਜ ਸਵੇਰੇ 10 ਵਜੇ ਤੋਂ ਟੋਲ ਫਰੀ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟੋਲ ਪਲਾਜ਼ਾ ਫਰੀ ਕਰਨ ਦਾ ਐਲਾਨ ਕਰਨ ਲਈ ਟੋਲ ਪਲਾਜ਼ਾ ‘ਤੇ ਪਹੁੰਚੇ। 

ਹਾਲਾਂਕਿ ਪਹਿਲਾਂ ਇਸ ਟੋਲ ਪਲਾਜ਼ਾ ਨੂੰ 21 ਜੁਲਾਈ ਤੋਂ ਬੰਦ ਕਰਨ ਦੀ ਗੱਲ ਕਹੀ ਗਈ ਸੀ, ਪਰ ਕੰਪਨੀ ਦੇ ਪੈਸੇ ਪੂਰੇ ਹੋਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਤੋਂ 15 ਦਿਨ ਪਹਿਲਾਂ ਇਹ ਟੋਲ ਪਲਾਜ਼ਾ ਬੰਦ ਕੀਤਾ ਜਾ ਰਿਹਾ ਹੈ। ਕੋਟਕਪੂਰਾ ਤੋਂ ਮੋਗਾ ਜਾਂਦੇ ਸਮੇਂ ਕਰੀਬ 35 ਕਿਲੋਮੀਟਰ ਦੀ ਦੂਰੀ ’ਤੇ ਪਿੰਡ ਚੰਦ ਪੁਰਾਣਾ ਵਿੱਚ ਪੀਡੀ ਅਗਰਵਾਲ ਟੋਲ ਪਲਾਜ਼ਾ ਹੈ। ਇੱਥੋਂ ਛੋਟੇ ਤੇ ਵੱਡੇ ਵਾਹਨ 24 ਘੰਟੇ ਚੱਲਦੇ ਹਨ।

ਇਹ ਵੀ ਪੜ੍ਹੋ: World Chocolate Day:ਜੇ ਨਹੀਂ ਤਾਂ ਜਾਣੋ ਇਸ ਦੀਆਂ ਖ਼ਾਸ ਕਿਸਮਾਂ ਬਾਰੇ ਕੀ ਤੁਸੀਂ ਜਾਣਦੇ ਹੋ ਕਿ ਬਾਜ਼ਾਰ ‘ਚ ਕਿੰਨੇ ਤਰ੍ਹਾਂ ਨਹੀਂ ਵਿਕਦੀਆਂ ਨੇ ਚਾਕਲੇਟਾਂ?

ਇਸ ਟੋਲ ਪਲਾਜ਼ਾ ਤੋਂ ਕੰਪਨੀ ਨੂੰ ਰੋਜ਼ਾਨਾ 4.50 ਲੱਖ ਦੀ ਆਮਦਨ ਹੋ ਰਹੀ ਸੀ। ਇਸ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਸਗੋਂ ਹਰਿਆਣਾ ਤੇ ਰਾਜਸਥਾਨ ਦੇ ਵਾਹਨ ਚਾਲਕਾਂ ਨੂੰ ਵੀ ਫਾਇਦਾ ਹੋਵੇਗਾ। ਰਾਜ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ 10 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। 

ਵਿਧਾਨ ਸਭਾ ਸਪੀਕਰ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂਬਾ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਫਾਇਦਾ ਹੋਵੇਗਾ। ਸਰਕਾਰ ਦਾ ਇਹ ਕਦਮ ਸਵਾਗਤਯੋਗ ਹੈ।

Latest articles

ਇਨਸਾਨਾਂ ਵਾਂਗ ਕਰਦਾ ਹੈ ਗੱਲ OpenAI ਨੇ ਆਪਣਾ ਨਵਾਂ ਐਡਵਾਂਸ ਟੂਲ GPT-4o ਲਾਂਚ ਕੀਤਾ ਹੈ

OpenAI ਨੇ ਆਪਣਾ ਨਵਾਂ ਐਡਵਾਂਸ ਟੂਲ GPT-4o ਲਾਂਚ ਕੀਤਾ ਹੈ, ਜਿਸ ਨਾਲ ਗੂਗਲ ਅਤੇ...

14-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ...

ਚੰਡੀਗੜ੍ਹ ‘ਚ 16 ਮਈ ਤੋਂ ਹੀਟ ਵੇਵ ਦਾ ਅਲਰਟ, ਹੌਲੀ-ਹੌਲੀ ਤਾਪਮਾਨ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ

ਚੰਡੀਗੜ੍ਹ ‘ਚ ਹੁਣ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਸ਼ੁਰੂ ਹੋ ਜਾਵੇਗਾ। ਹੌਲੀ-ਹੌਲੀ ਤਾਪਮਾਨ...

ਸਸਤਾ ਹੋਇਆ ਸੋਨਾ, ਜਾਣੋ ਕਿੰਨਾ ਘਟਿਆ ਰੇਟ ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ

ਭਾਵੇਂ ਵਿਦੇਸ਼ੀ ਬਾਜ਼ਾਰਾਂ ‘ਚ ਸੋਨੇ ਦੀਆਂ ਕੀਮਤਾਂ ਵਧ ਰਹੀਆਂ ਹਨ ਪਰ ਭਾਰਤ ਦੇ ਸਥਾਨਕ...

More like this