Site icon Punjab Mirror

Punjab News: ਹੁਣ ਤਾਂ ਹੀ ਟੁੱਟੇ ਪਰਾਲੀ ਸਾੜਨ ਦੇ ਰਿਕਾਰਡ: ਬਾਜਵਾ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਨਾ ਦੇ ਕੇ ਧੋਖਾ ਕੀਤਾ

Punjab News: ਵਿਰੋਧੀ ਧਿਰ ਦੇ ਲੀਡਰ ਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪਰਾਲੀ ਸਾੜਨ ਦੇ ਮਾਮਲੇ ਉੱਪਰ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ…

Punjab News: ਵਿਰੋਧੀ ਧਿਰ ਦੇ ਲੀਡਰ ਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪਰਾਲੀ ਸਾੜਨ ਦੇ ਮਾਮਲੇ ਉੱਪਰ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ ’ਤੇ ਧੋਖਾ ਦੇਣ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਹੈ ਕਿ ‘ਆਪ’ ਸਰਕਾਰ ਨੇ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦਾ ਐਲਾਨ ਕੀਤਾ ਸੀ। ‘ਆਪ’ ਵੱਲੋਂ ਆਪਣਾ ਵਾਅਦਾ ਨਿਭਾਉਣ ਵਿੱਚ ਅਸਫ਼ਲ ਰਹਿਣ ਕਾਰਨ, ਝੋਨਾ ਉਤਪਾਦਕ ਪਰਾਲੀ ਨੂੰ ਸਾੜਨ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਪਰਾਲੀ ਸਾੜਨ ਦੇ 12,000 ਮਾਮਲਿਆਂ ਨੂੰ ਪਾਰ ਕਰ ਗਿਆ ਹੈ ਤੇ ਪਿਛਲੇ ਹਫ਼ਤੇ ਵਿੱਚ 8000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਵੇ। ਉਨ੍ਹਾਂ ਕਿਹਾ, ‘‘ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ ਨਾ ਕਿ ਉਨ੍ਹਾਂ ਦੀ ਮਰਜ਼ੀ, ਇਸ ਲਈ ਸਰਕਾਰ ਵੱਲੋਂ ਕਿਸੇ ਵਿੱਤੀ ਸਹਾਇਤਾ ਤੋਂ ਬਿਨਾਂ, ਕਿਸਾਨਾਂ ਨੂੰ ਪਰਾਲੀ ਨਾਲ ਨਜਿੱਠਣਾ ਮੁਸ਼ਕਲ ਲੱਗਦਾ ਹੈ।’’

ਦੂਜੇ ਪਾਸੇ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਮੁੱਖ ਮੰਤਰੀ ਨੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰਦਿਆਂ ਸਾਰੇ ਜ਼ਿਲ੍ਹਿਆਂ ਵਿੱਚੋਂ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯੋਜਨਾ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

Exit mobile version