Site icon Punjab Mirror

Punjab News: ਸੀਐਮ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੋਧ ਮੁਹਿੰਮ ‘ਤੇ ਸੁਖਪਾਲ ਖਹਿਰਾ ਦਾ ਸਵਾਲ 3.71 ਲੱਖ ਸ਼ਿਕਾਇਤਾਂ ਆਈਆਂ ਪਰ ਸਿਰਫ 172 ਐਫਆਈਆਰ

ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਦਾਅਵਿਆਂ ਉੱਪਰ ਸਵਾਲ ਉਠਾਏ ਹਨ। ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਸਰਕਾਰ ਕੋਲ ਸਾਲ 2022…

Sukhpal Khaira: ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਦਾਅਵਿਆਂ ਉੱਪਰ ਸਵਾਲ ਉਠਾਏ ਹਨ। ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਸਰਕਾਰ ਕੋਲ ਸਾਲ 2022 ਵਿੱਚ ਭ੍ਰਿਸ਼ਟਾਚਾਰ ਖਿਲਾਫ 3.71 ਲੱਖ ਸ਼ਿਕਾਇਤਾਂ ਆਈਆਂ ਪਰ ਕੇਵਲ 172 ਐਫਆਈਆਰ ਦਰਜ ਹੋਈਆਂ। ਇਸ ਤੋਂ ਸਪਸ਼ਟ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਕਿੰਨੀ ਕੁ ਗੰਭੀਰ ਹੈ।  

ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਮੁੱਖ ਮੰਤਰੀ  ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਡਾਟਾ ਉਨ੍ਹਾਂ ਦੀ ਬਹੁਤ ਹੀ ਹਾਈਪਡ ਡਰਾਈਵ ਦਾ ਪਰਦਾਫਾਸ਼ ਕਰਦਾ ਹੈ ਕਿਉਂਕਿ 2022 ਵਿੱਚ 3.71 ਲੱਖ ਸ਼ਿਕਾਇਤਾਂ ਆਈਆਂ ਪਰ ਕੇਵਲ 172 ਐਫਆਈਆਰ ਦਰਜ ਹੋਈਆਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਨੇ ਫੌਜਾ ਸਰਾਰੀ ਦਾ ਬਚਾਅ ਕੀਤਾ, 6 ਮਹੀਨਿਆਂ ਤੱਕ ਨਾ ਐਫਆਈਆਰ ਹੋਈ ਨਾ ਗ੍ਰਿਫਤਾਰੀ, ਦਿਖਾਉਂਦਾ ਹੈ ਕਿ ਇਹ ਮੁਹਿੰਮ ਚੋਣਵੇਂ ਤੇ ਬੇਹੱਦ ਕਮਜ਼ੋਰ ਲੋਕਾਂ ਖਿਲਾਫ ਹੀ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 129 ਕੇਸਾਂ ਵਿੱਚ ਕੁੱਲ 172 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਵਿੱਚ 83 ਮੁਲਜ਼ਮ 65 ਟਰੈਪ ਕੇਸਾਂ ਵਿੱਚ ਤੇ 64 ਆਨਲਾਈਨ ਸ਼ਿਕਾਇਤਾਂ ਦੇ ਅਧਾਰ ਤੇ ਕਾਬੂ ਕੀਤੇ 89 ਵਿਅਕਤੀ ਸ਼ਾਮਲ ਹਨ।

ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪਿਛਲੇ ਸਾਲ ਰਿਸ਼ਵਤਖੋਰੀ ਦੇ ਕੇਸ ਦਰਜ ਕਰਨ, ਭ੍ਰਿਸ਼ਟਾਚਾਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫਤਾਰੀ, ਅਪਰਾਧਿਕ ਕੇਸ ਦਰਜ ਕਰਨ ਅਤੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਵਿਜੀਲੈਂਸ ਪੜਤਾਲਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖਿਲਾਫ ਪੜਤਾਲਾਂ ਦਰਜ ਕਰਨ ਵਿੱਚ ਵੀ ਰਿਕਾਰਡ ਸਥਾਪਿਤ ਕੀਤਾ ਹੈ।


ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਇੱਕ ਬਹੁਪੱਖੀ ਪਹੁੰਚ ਅਪਣਾਈ ਹੈ ਤਾਂ ਜੋ ਇੱਕ ਰੰਗਲੇ ਤੇ ਸੁਰੱਖਿਅਤ ਪੰਜਾਬ ਦੀ ਸਿਰਜਣਾ ਨੂੰ ਅੰਜਾਮ ਦੇਣ ਦੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਵਾਲੀ ਵਚਨਬੱਧਤਾ ਨੂੰ ਹੋਰ ਦ੍ਰਿੜਤਾ ਪ੍ਰਦਾਨ ਕੀਤੀ ਜਾ ਸਕੇ। 

ਉਨਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਹੋਰਨਾਂ ਵਿਭਾਗਾਂ ਤੋਂ ਇਲਾਵਾ 1 ਜਨਵਰੀ 2022 ਤੋਂ 31 ਦਸੰਬਰ 2022 ਤੱਕ ਪੰਜਾਬ ਪੁਲਿਸ ਦੇ 30 ਮੁਲਾਜ਼ਮ, ਮਾਲ ਵਿਭਾਗ ਦੇ 13, ਬਿਜਲੀ ਵਿਭਾਗ ਦੇ 5 ਅਤੇ ਸਥਾਨਕ ਸਰਕਾਰਾਂ ਵਿਭਾਗ ਦੇ 4 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Exit mobile version