Site icon Punjab Mirror

Punjab News:ਬਜਟ ਮਗਰੋਂ ਹੋਏਗਾ ਐਲਾਨ ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ

ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਅਗਲੇ ਵਿੱਤੀ ਵਰ੍ਹੇ ’ਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਵਿੱਤੀ ਸਹਾਇਤਾ ਦੇਣ ਦੀ ਗਾਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ।

Punjab News: ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਅਗਲੇ ਵਿੱਤੀ ਵਰ੍ਹੇ ’ਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਵਿੱਤੀ ਸਹਾਇਤਾ ਦੇਣ ਦੀ ਗਾਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਸ ਗਰੰਟੀ ਉੱਪਰ ਕਾਫੀ ਖਰਚਾ ਹੋਣਾ ਹੈ। ਇਸ ਲਈ ਅਜੇ ਤੱਕ ਇਸ ਨੂੰ ਟਾਲਿਆ ਜਾ ਰਿਹਾ ਸੀ।

ਸੂਤਰਾਂ ਮੁਤਾਬ ਹੁਣ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਵਿੱਤੀ ਬੋਝ ਬਾਰੇ ਵਿਉਂਤਬੰਦੀ ਕੀਤੀ ਜਾਣ ਲੱਗੀ ਹੈ। ਸੰਭਾਵੀ ਤੌਰ ’ਤੇ ਮਈ 2024 ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਹਾਲਾਂਕਿ ਇਸ ਗਾਰੰਟੀ ਨੂੰ ਫ਼ੌਰੀ ਲਾਗੂ ਕਰਨਾ ਵਿੱਤੀ ਤੌਰ ’ਤੇ ਸਰਕਾਰ ਲਈ ਕਾਫ਼ੀ ਮੁਸ਼ਕਲ ਕੰਮ ਹੈ। 

ਸਰਕਾਰੀ ਸੂਤਰਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਬੇਸ਼ੱਕ ਇਹ ਗਾਰੰਟੀ ਬਜਟ ਤਜਵੀਜ਼ਾਂ ਦਾ ਹਿੱਸਾ ਤਾਂ ਨਹੀਂ ਹੋਵੇਗੀ, ਪਰ ਸਰਕਾਰ ਇਸ ਦਾ ਮਗਰੋਂ ਐਲਾਨ ਕਰੇਗੀ। ਵਿੱਤ ਵਿਭਾਗ ਦੇ ਸੂਤਰ ਆਖਦੇ ਹਨ ਕਿ ਇਸ ਵਾਸਤੇ ਸਾਲਾਨਾ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਦੀ ਲੋੜ ਹੈ। ਅਧਿਕਾਰੀ ਦੱਸਦੇ ਹਨ ਕਿ ਇਸ ਗਾਰੰਟੀ ਨੂੰ ਪੜਾਅਵਾਰ ਵੀ ਅਮਲ ਵਿੱਚ ਲਿਆਂਦਾ ਜਾ ਸਕਦਾ ਹੈ।

Exit mobile version