ਆਮ ਆਦਮੀ ਸਰਕਾਰ ਅੱਜ ਪੰਜਾਬੀਆਂ ਨੂੰ ਇਕ ਬਹੁਤ ਵੱਡਾ ਤੋਹਫਾ ਦੇਣ ਜਾ ਰਹੀ ਹੈ। ਪੰਜਾਬ ਸਰਕਾਰ ਅਜਿਹੀ ਯੋਜਨਾ ਚਲਾਉਣ ਜਾ ਰਹੀ ਹੈ ਜਿਸ ਨਾਲ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਯੋਜਨਾ ਦਾ ਫ਼ਾਇਦਾ ਅਮੀਰ ਜਾਂ ਗਰੀਬ ਹਰ ਕੋਈ ਲੈ ਸਕਦਾ ਹੈ। ਇਸ ਯੋਜਨਾ ਦੌਰਾਨ ਲੋਕ ਪੰਜਾਬ ਦੇ ਕਿਸੇ ਵੀ ਹਸਪਤਾਲ ਤੋਂ 10 ਲੱਖ ਰੁਪਏ ਤੱਕ ਦਾ ਫਰੀ ਇਲਾਜ ਕਰਵਾ ਸਕਣਗੇ।
ਦਰਅਸਲ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ। ਇਸ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਕਾਰਡ ਲਾਂਚ ਕਰਨ ਜਾ ਰਹੇ ਹਨ। ਇਸ ਕਾਰਡ ਰਾਹੀਂ ਲੋਕ ਪੰਜਾਬ ਦੇ ਕਿਸੇ ਵੀ ਹਸਪਤਾਲਾਂ ਵਿੱਚ 10 ਲੱਖ ਤੱਕ ਦਾ ਫ੍ਰੀ ਇਲਾਜ ਕਰਵਾ ਸਕਣਗੇ। ਸਰਕਾਰ ਨੇ ਆਪਣੇ ਬਜਟ 2025-26 ਵਿੱਚ ਇਸ ਸਬੰਧੀ ਐਲਾਨ ਕੀਤਾ ਹੈ। ਇਸ ਯੋਜਨਾ ਦੌਰਾਨ 65 ਲੱਖ ਪਰਿਵਾਰਾਂ ਨੂੰ ਸਰਕਾਰ ਵੱਲੋਂ ਕਵਰ ਕੀਤਾ ਜਾਵੇਗਾ।
ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੌਰਾਨ ਇੱਕ ਸਿਹਤ ਕਾਰਡ ਉਪਲਬਧ ਹੋਵੇਗਾ, ਜਿਸ ਰਾਹੀਂ ਉਹ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ 10 ਲੱਖ ਤੱਕ ਦਾ ਫ੍ਰੀ ਇਲਾਜ ਕਰਵਾ ਸਕਣਗੇ। ਇਸ ਯੋਜਨਾ ਵਿੱਚ ਉਹ ਲੋਕ ਵੀ ਸ਼ਾਮਲ ਹੋਣਗੇ ਜੋ ਕੇਂਦਰ ਸਰਕਾਰ ਦੀ ਯੋਜਨਾ ਅਧੀਨ ਆਉਂਦੇ ਹਨ। ਉਨ੍ਹਾਂ ਨੂੰ ਸੂਬੇ ਵਲੋਂ 5 ਲੱਖ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਇਹ ਕਾਰਡ 10 ਲੱਖ ਦਾ ਨਕਦ ਰਹਿਤ ਇਲਾਜ ਕਰਵਾਏਗਾ। ਇਸ ਵਿੱਚ ਸਾਰੇ ਹੀ ਭਾਵੇਂ ਪੇਂਡੂ ਹੋਵੇ ਜਾਂ ਸ਼ਹਿਰੀ, ਅਮੀਰ ਹੋਵੇ ਜਾਂ ਗਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਉਠਾ ਸਕਦਾ ਹੈ।

