Site icon Punjab Mirror

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਕਲਾਸ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਕਲਾਸ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਸਾਰੇ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਕ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣੀ ਕਲਾਸ ਦਾ ਪ੍ਰੀਖਿਆ ਪ੍ਰੋਗਰਾਮ ਡਾਊਨਲੋਡ ਕਰ ਸਕਦੇ ਹਨ।

ਪੰਜਾਬ ਬੋਰਡ ਕਲਾਸ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਫਰਵਰੀ ਤੋਂ ਸ਼ੁਰੂ ਹੋਣਗੀਆਂ। ਜਦਕਿ 6 ਮਾਰਚ ਨੂੰ ਆਖਰੀ ਪ੍ਰੀਖਿਆ ਹੋਵੇਗੀ। 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 25 ਫਰਵਰੀ ਤੋਂ ਸ਼ੁਰੂ ਹੋਣਗੀਆਂ। ਜਦਕਿ 21 ਮਾਰਚ ਨੂੰ ਆਖਰੀ ਪ੍ਰੀਖਿਆ ਹੋਵੇਗੀ। ਇਸੇ ਤਰ੍ਹਾਂ 10ਵੀਂ ਦੀ ਪ੍ਰੀਖਿਆ 24 ਮਾਰਚ 2023 ਤੋਂ ਸ਼ੁਰੂ ਹੋ ਕੇ 20 ਅਪ੍ਰੈਲ 2023 ਤੱਕ ਚੱਲਣਗੀਆਂ। ਜਦਕਿ 12ਵੀਂ ਦੀਆਂ ਪ੍ਰੀਖਿਆਵਾਂ 20 ਫਰਵਰੀ ਤੋਂ ਸ਼ੁਰੂ ਹੋਣਗੀਆਂ ਤੇ ਆਖਰੀ ਪੇਪਰ 20 ਅਪ੍ਰੈਲ 2023 ਨੂੰ ਹੋਵੇਗਾ।

Exit mobile version