ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰੱਦ ਕਰਨ ਦਾ ਫ਼ੈਸਲਾ ਕਿਸਾਨਾਂ, ਪੰਜਾਬੀਆਂ ਅਤੇ ਪੰਜਾਬੀਅਤ ਦੀ ਜਿੱਤ ਹੈ, ਇਹ ਗੱਲ ਪੰਜਾਬ ਬੀਜੇਪੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਹੀ।
ਉਨ੍ਹਾਂ ਦੱਸਿਆ ਕਿ ਬੀਜੇਪੀ ਪੰਜਾਬ ਪਹਿਲੇ ਦਿਨ ਤੋਂ ਹੀ ਇਸ ਨੀਤੀ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੀ ਸੀ—ਚਾਹੇ ਐੱਸ.ਡੀ.ਐੱਮ. ਦਫ਼ਤਰਾਂ ਨੂੰ ਮੰਗ-ਪੱਤਰ ਦੇਣ ਹੋਣ, ਸਰਕਾਰ ਦੇ ਪੁਤਲੇ ਸਾੜਣੇ ਹੋਣ, ਪਿੰਡ-ਪਿੰਡ ਕਿਸਾਨ ਮੀਟਿੰਗਾਂ ਕਰਵਾਉਣੀਆਂ ਹੋਣ ਜਾਂ ਧਰਨੇ ਤੇ ਪ੍ਰਦਰਸ਼ਨ ਕਰਨੇ ਹੋਣ। ਬੀਜੇਪੀ ਨੇ “ਜ਼ਮੀਨ ਬਚਾਓ, ਕਿਸਾਨ ਬਚਾਓ ਯਾਤਰਾ” ਦਾ ਐਲਾਨ ਵੀ ਕੀਤਾ ਸੀ, ਜੋ 17 ਅਗਸਤ ਨੂੰ ਪਟਿਆਲਾ ਤੋਂ ਸ਼ੁਰੂ ਹੋਣੀ ਸੀ ਅਤੇ 5 ਸਤੰਬਰ ਨੂੰ ਪਠਾਨਕੋਟ ਵਿੱਚ ਖਤਮ ਹੋਣੀ ਸੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੀਜੇਪੀ ਹਮੇਸ਼ਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਦੇ ਨਾਲ ਖੜੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।